- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਪੀਪੀਐਫ ਵੱਲੋਂ ਸੰਗਰੂਰ ਰੈਲੀ ਦਾ ਹਿੱਸਾ ਬਣਨ ਦਾ ਐਲਾਨ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਹੋਣ ਜਾ ਰਹੀ ਮਹਾਂਰੈਲੀ ਨੂੰ ਕਾਮਯਾਬ ਕਰਨ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕਰਕੇ ਐੱਨਪੀਐੱਸ ਮੁਲਾਜ਼ਮਾਂ ਦੀ ਰੈਲੀ ਵਿਚ ਵੱਡੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਅਤੇ ਜੋਨ ਕਨਵੀਨਰ ਇੰਦਰਸੁਖਦੀਪ ਸਿੰਘ, ਗੁਰਬਿੰਦਰ ਖਹਿਰਾ, ਦਲਜੀਤ ਸਫੀਪੁਰ ਅਤੇ ਜਸਵੀਰ ਭੰਮਾ ਨੇ ਕਿਹਾ ਕਿ ਆਪਣੇ ਕਾਰਜਕਾਲ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਵਿਚ ਫੇਲ੍ਹ ਰਹੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਐੱਨ ਪਹਿਲਾਂ ਯੂਨੀਫਾਈਡ ਪੈਨਸ਼ਨ ਸਕੀਮ ਜਿਹੀਆਂ ਅੰਸ਼ਦਾਨ ਸਕੀਮਾਂ ਦੇ ਘੇਰੇ ਅੰਦਰ ਹੀ ਪੈਨਸ਼ਨ ਨੂੰ ਵਿਚਾਰਨ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੇ ਖ਼ਿਲਾਫ਼ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਖ਼ਿਲਾਫ਼ ਉੱਠੇ ਮੁਲਾਜ਼ਮ ਰੋਹ ਨੂੰ ਠੰਢਾ ਪਾਉਣ ਲਈ ਡੀਏ ਦੀਆਂ ਅਧੂਰੀਆਂ ਕਿਸ਼ਤਾਂ ਰਾਹੀਂ ਮੁਲਾਜ਼ਮ ਲਹਿਰ ਨੂੰ ਕਮਜ਼ੋਰ ਕਰਨ ਲਈ ਖੇਡੇ ਗਏ