ਪ੍ਰਕਾਸ਼ ਦਿਹਾੜਾ 5 ਤੋਂ 7 ਅਪ੍ਰੈਲ ਤੱਕ ਮਨਾਇਆ ਜਾਵੇਗਾ : ਜਗਜੀਤ ਸਿੰਘ
ਪ੍ਰਕਾਸ਼ ਦਿਹਾੜਾ 5 ਤੋਂ 7 ਅਪ੍ਰੈਲ ਤੱਕ ਮਨਾਇਆ ਜਾਵੇਗਾ : ਜਗਜੀਤ ਸਿੰਘ
Publish Date: Thu, 02 Apr 2026 05:03 PM (IST)
Updated Date: Fri, 03 Apr 2026 04:08 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੈਨੇਜਰ ਭਾਈ ਜਗਜੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਹੋਵੇਗਾ ਅਤੇ 9 ਵਜੇ ਤੋਂ ਸ਼ਾਮ ਤੱਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚੋਂ ਦੀ ਨਗਰ ਕੀਰਤਨ ਕੱਢਿਆ ਜਾਵੇਗਾ। 6 ਅਪ੍ਰੈਲ ਨੂੰ ਸ਼ਾਮ 6 ਤੋਂ 10 ਵਜੇ ਤੱਕ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤਲਵੰਡੀ ਸਾਬੋ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੇ। 7 ਅਪ੍ਰੈਲ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵਲੋਂ ਦੀਵਾਨ ਸਜਾਏ ਜਾਣਗੇ, ਇਸੇ ਉਪਰੰਤ 9 ਵਜੇ ਤੋਂ 1 ਵਜੇ ਤੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।