ਸਟਾਫ ਰਿਪੋਰਟਰ, ਪਟਿਆਲਾ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੱਤ ਜੁਲਾਈ ਨੂੰ ਪੰਜਾਬ ਭਰ 'ਚ ਇਕ ਘੰਟੇ ਲਈ ਰੋਸ ਮੁਜ਼ਾਹਰੇ ਦਾ ਐਲਾਨ ਕੀਤਾ ਹੈ। ਸ਼ੋ੍ਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ 'ਤੇ ਲਾਈ ਕਸਟਮ ਡਿਊਟੀ ਨੂੰ 50 ਫ਼ੀਸਦੀ ਕਰੇ ਅਤੇ ਸੂਬਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਲਾਏ ਗਏ ਵੈਟ ਨੂੰ ਘੱਟ ਕਰ ਕੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਵਾਧੇ ਨਾਲ ਸਨਅਤਕਾਰਾਂ ਨੂੰ ਵੱਡੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਝੋਨੇ ਦੇ ਸੀਜ਼ਨ 'ਚ ਕਿਸਾਨੀ ਨੂੰ ਰਗੜਾ ਲਾਇਆ ਜਾ ਰਿਹਾ ਹੈ।

ਪ੍ਰਰੋ. ਚੰਦੂਮਾਜਰਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਅਤੇ ਵਰਕਰ ਗਲ਼ੀਆਂ-ਮੁਹੱਲਿਆਂ ਅਤੇ ਪਿੰਡਾਂ ਦੇ ਚੌਰਾਹਿਆਂ 'ਤੇ ਰੋਸ ਪ੍ਰਦਰਸ਼ਨ ਕਰਨ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਅਕਾਲੀ ਦਲ ਦਲ ਦੇ ਟਕਸਾਲੀ ਆਗੂ ਅਤੇ ਇਸਤਰੀ ਅਕਾਲੀ ਦਲ ਦੀਆਂ ਮੈਂਬਰਾਂ ਹਨ, ਉਹ ਘਰਾਂ ਦੇ ਬਾਹਰ ਰਹਿ ਕੇ ਆਪਣੇ ਰੋਸ ਦਾ ਇਜ਼ਹਾਰ ਕਰ ਸਕਦੀਆਂ ਹਨ।

ਇਕ ਸਵਾਲ ਦੇ ਜਵਾਬ 'ਚ ਪ੍ਰੋ. ਚੰਦੂਮਾਜਰਾ ਨੇ ਕਿਹਾ ਭਾਰਤੀ ਕੰਟਰੋਲ ਰੇਖਾ 'ਤੇ ਚੀਨੀ ਫ਼ੌਜੀਆਂ ਨੇ ਵਿਸਾਹਘਾਤ ਕੀਤਾ। ਚੀਨ ਦੇ ਇਸ ਰਵੱਈਏ ਖਿਲਾਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 59 ਚਾਈਨੀਜ਼ ਐਪਲੀਕੇਸ਼ਨਜ਼ 'ਤੇ ਪਾਬੰਦੀ ਲਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਸਵਾਗਤ ਕਰਦਾ ਹੈ।

ਇਸ ਮੌਕੇ ਬੀਬੀ ਹਰਪ੍ਰਰੀਤ ਕੌਰ ਮੁਖਮੈਲਪੁਰ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਨਰਦੇਵ ਸਿੰਘ ਆਕੜੀ, ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਮੂਸਾ ਖਾਨ, ਗੁਰਦੀਪ ਸਿੰਘ ਸ਼ੇਖੂਪੁਰਾ, ਸੁਖਬੀਰ ਸਿੰਘ ਅਬਲੋਵਾਲ, ਅਮਨਦੀਪ ਸਿੰਘ, ਕੁਲਦੀਪ ਸਿੰਘ, ਜਸਵਿੰਦਰਪਾਲ ਸਿੰਘ ਚੱਢਾ, ਸੁਖਮਿੰਦਰਪਾਲ ਸਿੰਘ ਮਿੰਟਾ, ਕੁਲਦੀਪ ਸਿੰਘ, ਜੰਗ ਸਿੰਘ ਇਟਲੀ ਆਦਿ ਹਾਜ਼ਰ ਸਨ।

ਰਾਸ਼ਨ ਵੰਡ ਪ੍ਰਣਾਲੀ 'ਚ ਘਪਲੇ ਦੀ ਸੀਬੀਆਈ ਜਾਂਚ ਹੋਵੇ

ਪ੍ਰੋ. ਚੰਦੂਮਾਜਰਾ ਨੇ ਕੋਰੋਨਾ ਮਹਾਮਾਰੀ ਦੌਰਾਨ ਪਹਿਲਾਂ ਹੀ ਰਾਸ਼ਨ ਦੀ ਵੰਡ ਗ਼ਲਤ ਤਰੀਕੇ ਨਾਲ ਹੋਈ ਹੈ ਅਤੇ ਨੀਲੇ ਕਾਰਡ ਕੱਟਣ ਨਾਲ ਵੀ ਲੋਕਾਂ 'ਚ ਹਾਹਾਕਾਰ ਮਚੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਰਾਸ਼ਨ ਨੀਲੇ ਕਾਰਡਾਂ ਦੇ ਆਧਾਰ 'ਤੇ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਭਾਰਤ ਸਰਕਾਰ ਵੱਲੋਂ ਰਾਸ਼ਨ ਸੂਬਾ ਸਰਕਾਰ ਨੂੰ ਭੇਜਿਆ ਗਿਆ ਪਰ ਲੋਕਾਂ ਤਕ ਰਾਸ਼ਨ ਨਾ ਪਹੁੰਚਣ ਦੀ ਸਰਕਾਰ ਨੂੰ ਜ਼ਿੰਮੇਵਾਰ ਨਿਰਧਾਰਤ ਕਰਨੀ ਚਾਹੀਦੀ ਹੈ। ਇਸ ਘੁਟਾਲੇ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਾਰਵਾਈ ਜਾਣੀ ਚਾਹੀਦੀ ਹੈ।