ਰਾਜਪੁਰਾ ’ਚ ਮੈਡੀਕਲ ਲੈਬੋਰਟਰੀ ਦਾ ਕੀਤਾ ਉਦਘਾਟਨ ਪਰਨੀਤ ਕੌਰ ਤੇ ਸਤਨਾਮ ਸਿੰਘ ਸੰਧੂ ਨੇ ਰਾਜਪੁਰਾ ’ਚ ਮੈਡੀਕਲ ਲੈਬੋਰਟਰੀ ਦਾ ਕੀਤਾ ਉਦਘਾਟਨ
Publish Date: Tue, 27 Oct 2026 06:12 PM (IST)
Updated Date: Tue, 27 Oct 2026 06:13 PM (IST)
ਫੋਟੋ 27ਪੀਟੀਐਲ: 28: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਜਪਾ ਦੇ ਹਲਕਾ ਰਾਜਪੁਰਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਲੋਕ ਭਲਾਈ ਟਰੱਸਟ ਦੇ ਦਫ਼ਤਰ ਵਿਖੇ ਮੈਡੀਕਲ ਲੈਬੋਰਟਰੀ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ। ਇਸ ਲੈਬੋਰਟਰੀ ਵਿਚ ਲੋੜਵੰਦਾਂ ਦੇ ਮੁਫ਼ਤ ਅਤੇ ਹੋਰਨਾਂ ਲੋਕਾਂ ਦੇ ਘੱਟ ਖ਼ਰਚ ’ਤੇ ਟੈਸਟ ਕੀਤੇ ਜਾਣਗੇ। ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਜਗਦੀਸ਼ ਕੁਮਾਰ ਜੱਗਾ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕਰ ਰਹੇ ਹਨ। ਉਨ੍ਹਾਂ ਵੱਲੋਂ ਲਗਭਗ 1,500 ਬਜ਼ੁਰਗ ਔਰਤਾਂ ਨੂੰ ਪੈਨਸ਼ਨ ਦੇਣ, ਮੈਡੀਕਲ ਚੈੱਕਅਪ ਕੈਂਪ ਲਗਾਉਣ ਅਤੇ ਰਾਜਪੁਰਾ ਤੇ ਬਨੂੜ ਵਿੱਚ ਸੁਵਿਧਾ ਕੇਂਦਰ ਚਲਾਉਣ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਪਰਨੀਤ ਕੌਰ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ।ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਲੋਕ ਭਲਾਈ ਟਰੱਸਟ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜਨੀਤੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਹੋਣਾ ਚਾਹੀਦਾ ਹੈ। ਅਖੀਰ ਵਿੱਚ ਜਗਦੀਸ਼ ਕੁਮਾਰ ਜੱਗਾ ਨੇ ਦੋਵੇਂ ਮਹਿਮਾਨਾਂ ਦਾ ਸਨਮਾਨ ਕੀਤਾ। ਇਸ ਮੌਕੇ ਕੌਂਸਲਰ ਰੁਪਿੰਦਰ ਸਿੰਘ ਸੰਧੂ, ਰੰਜਨਾ ਵਰਮਾ, ਪ੍ਰਤੀਕ ਕੁਮਾਰ, ਹਿਮਾਂਸ਼ੂ ਸ਼ਰਮਾ, ਐਡਵੋਕੇਟ ਪਰਮਵੀਰ ਚੌਧਰੀ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਅਖੀਰ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੇ ਵੱਲੋਂ ਪਰਨੀਤ ਕੌਰ ਅਤੇ ਸਤਨਾਮ ਸਿੰਘ ਸੰਧੂ ਨੂੰ ਸਨਮਾਨਤ ਕਰਦਿਆਂ ਹੋਇਆਂ ਵਿਸ਼ਵਾਸ ਦਵਾਇਆ ਕਿ ਉਹ ਆਪਣੇ ਸਮਾਜ ਸੇਵਾ ਦੇ ਕਾਰਜ ਨੂੰ ਜਾਰੀ ਰੱਖਦਿਆਂ ਹੋਇਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦੇ ਲਈ ਪੂਰੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਰੁਪਿੰਦਰ ਸਿੰਘ ਸੰਧੂ, ਕੌਂਸਲਰ ਰੰਜਨਾ ਵਰਮਾ, ਐਡਵੋਕੇਟ ਪਰਮਵੀਰ ਚੌਧਰੀ, ਕੌਂਸਲਰ ਪ੍ਰਤੀਕ ਕੁਮਾਰ, ਕੌਂਸਲਰ ਹਿਮਾਸੂ ਸ਼ਰਮਾ, ਪਰਵੀਨ ਸ਼ਰਮਾ, ਦਿਨੇਸ਼ ਮਹਿਤਾ ਆਦਿ ਭਾਜਪਾ ਵਰਕਰ ਹਾਜ਼ਰ ਸਨ।