
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਕਿਯੂ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਸਰਪੰਚ ਗੁਰਬਚਨ ਸਿੰਘ ਪ੍ਰੇਮਗੜ੍ਹ, ਸੁਰਿੰਦਰ ਸਿੰਘ ਛਿੰਦਾ ਬਨੂੜ, ਗੁਰਪ੍ਰੀਤ ਸਿੰਘ ਸੇਖਣ ਮਾਜਰਾ ਤੇ ਜਸਵੀਰ ਸਿੰਘ ਖਲੋਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਇਕ ਸਤੰਬਰ ਤੋਂ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਇਸ ਧਰਨੇ ਵਿਚ ਜ਼ਿਲ੍ਹਾ ਜਥੇਬੰਦੀ ਵੱਲੋਂ ਸੈਂਕੜੇ ਕਿਸਾਨ ਮਜ਼ਦੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈਆਂ ਦਾ ਪਾਣੀ, ਮੁਕਤ ਵਪਾਰ ਸਮਝੌਤਾ, ਲੈਂਡ ਪੋਲਿੰਗ ਪਾਲਸੀ ਅਤੇ ਕਰਜਾ ਮੁਕਤੀ ਵਰਗੇ ਮੁੱਦਿਆਂ ਨੂੰ ਲੈ ਕੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਤਾਰ ਸੰਘਰਸ਼ ਕੀਤਾ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਧਰਨੇ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆ ਨੇ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਕਿਸਾਨੀ ਧਰਨੇ ਵਿਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।