24 ਨੂੰ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਮੁਕੰਮਲ : ਵਰਿੰਦਰ ਸਿੰਘ
24 ਨੂੰ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਮੁਕੰਮਲ: ਵਰਿੰਦਰ ਸਿੰਘ
Publish Date: Tue, 20 Jan 2026 04:17 PM (IST)
Updated Date: Wed, 21 Jan 2026 04:01 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪਨੁੰ ਅਤੇ ਸ਼ੇਰ ਸਿੰਘ ਖੰਨਾ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰ ਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਪੌਣੇ 4 ਸਾਲਾਂ ਦੇ ਕਾਰਜਕਾਲ ਵਿਚ ਹਾਲੇ ਤਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਰੈਲੀ ਦੀ ਤਿਆਰੀਆ ਮੁਕੰਮਲ ਕਰਨ ਲਈ ਮੰਗਲਵਾਰ ਦਿੜ੍ਹਬਾ ਦੇ ਸਰਕਾਰੀ ਹਸਪਤਾਲ ਵਿਚ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਹਰਜੀਤ ਸਿੰਘ ਦੀਆਂ ਸਾਥੀਆ ਸਮੇਤ ਸ਼ਾਮਲ ਹੋਏ ਉਹਨਾਂ ਵੱਲੋਂ ਵੱਡੀ ਗਿਣਤੀ ਵਿਚ 24 ਜਨਵਰੀ ਨੂੰ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।