ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਵਲੋਂ ਨਜ਼ਦੀਕੀ ਪਿੰਡ ਸੈਦਪੁਰਾ ਵਿਖੇ ਯੂਥ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਪ੍ਰਰੀਤ ਸਿੰਘ ਪੀਤਾ ਨੂੰ ਸਨਮਾਨਿਤ ਕੀਤਾ ਗਿਆ। ਸ. ਜੀਪੀ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੰੁਦੇ ਹਨ ਜਿੱਥੇ ਸਮਾਜ 'ਚ ਫ਼ੈਲੀਆਂ ਕੁਰੀਤੀਆਂ ਨੂੰ ਖ਼ਤਮ ਕਰਨ 'ਚ ਅਹਿਮ ਰੋਲ ਅਦਾ ਕਰ ਸਕਦੇ ਹਨ ਉੱਥੇ ਉਹ ਦੇਸ਼ ਦੀ ਤਰੱਕੀ 'ਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਮਨ੍ਪੀਤ ਪੀਤਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸ. ਪੀਤਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉੁਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਸਰਕਾਰ ਵਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਲੋਕਾਂ ਤਕ ਪਹੰੁਚਾਇਆ ਜਾਵੇਗਾ। ਇਸ ਤੋਂ ਇਲਾਵਾ ਉਹ ਪਾਰਟੀ ਦੇ ਹਰ ਪ੍ਰਰੋਗਰਾਮ 'ਚ ਵਧ-ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਪੀਪੀਸੀਸੀ ਸਕੱਤਰ ਵਰਿੰਦਰਪਲ ਸਿੰਘ ਵਿੰਕੀ, ਸਰਪੰਰ ਨਛੱਤਰ ਸਿੰਘ ਸੈਦਪੁਰਾ, ਹਰਦੀਪ ਸਿੰਘ ਭੁੱਲਰ, ਸਰਪੰਚ ਨਰਿੰਦਰ ਸਿੰਘ ਮੁੱਲਾਂਪੁਰ, ਧਰਮਿੰਦਰ ਸਿੰਘ ਧੰਨਾ, ਮਨਦੀਪ ਸਿੰਘ ਸੇਖੋਂ, ਸਤੀਸ਼ ਬਿਰਲਾ ਆਦਿ ਮੌਜੂਦ ਸਨ।