ਪ੍ਰਿਥੀਪਾਲ ਬਣੇ ਬਾਜ਼ੀਗਰ ਭਲਾਈ ਬੋਰਡ ਦੇ ਚੇਅਰਮੈਨ
ਪ੍ਰਿਥੀਪਾਲ ਬਣੇ ਬਾਜੀਗਰ ਭਲਾਈ ਬੋਰਡ ਦੇ ਚੇਅਰਮੈਨ
Publish Date: Sun, 18 Jan 2026 04:19 PM (IST)
Updated Date: Mon, 19 Jan 2026 04:02 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਖਾਲੀ ਪਏ ਬੋਰਡਾਂ ਦੀਆਂ ਅਸਾਮੀਆਂ ਭਰਨ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਐਡਜਸਟ ਕਰਨ ਦੇ ਕੀਤੇ ਗਏ ਉਪਰਾਲੇ ’ਚ ਐਡਵੋਕੇਟ ਪ੍ਰਿਥੀਪਾਲ ਬਾਜ਼ੀਗਰ ਨੂੰ ਬਾਜ਼ੀਗਰ ਤੇ ਟਪਰੀਵਾਸ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਮੁੱਚੇ ਟਪਰੀਵਾਸ ਅਤੇ ਬਾਜੀਗਰ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਡਵੋਕੇਟ ਪ੍ਰਿਥੀਪਾਲ ਬਾਜੀਗਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਜ਼ੀਗਰ ਤੇ ਟੱਪਰੀਵਾਸ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਉਹ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ, ਪੰਜਾਬ ਦੇ ਇੰਚਾਰਜ ਮਨੀਸ਼ ਸਿਸ਼ੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਉਹ ਪਾਰਟੀ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਬਖਸ਼ੀ ਗਈ ਹੈ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨੂੰ ਪੂਰਾ ਕਰਨਗੇ ਅਤੇ ਪੰਜਾਬ ਵਿੱਚ ਜਿੱਥੇ ਵੀ ਬਾਜੀਗਰ ਸਮਾਜ ਅਤੇ ਟਪਰੀਵਾਸ ਭਾਈਚਾਰਾ ਬੈਠਾ ਹੈ. ਦੀ ਭਲਾਈ ਲਈ ਕੰਮ ਕਰਨਗੇ ਅਤੇ ਉਹ ਟਪਰੀਵਾਸ ਅਤੇ ਬਾਜ਼ੀਗਰ ਭਾਈਚਾਰੇ ਦੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਸੰਘਰਸ਼ਸ਼ੀਲ ਰਹਿਣਗੇ ਜੋ ਪਿਛਲੀਆਂ ਸਰਕਾਰਾਂ ਵੇਲੇ ਕਿਸੇ ਨੇ ਕਰਨ ਵੱਲ ਧਿਆਨ ਵੀ ਨਹੀਂ ਦਿੱਤਾ ਜਾਂ ਸਾਡੇ ਸਮਾਜ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਅਧੂਰਾ ਛੱਡ ਦਿੱਤਾ ਗਿਆ। ਉਹਨਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਬਾਜ਼ੀਗਰ ਸਮਾਜ ਅਤੇ ਟਪਰੀਵਾਸ ਭਾਈਚਾਰੇ ਵਿੱਚ ਘਰ ਘਰ ਲੈ ਕੇ ਜਾਣਗੇ ਅਤੇ ਆਪਣੇ ਸਮਾਜ ਦੀ ਭਲਾਈ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਵੀ ਵੱਧ ਤੋਂ ਵੱਧ ਕੰਮ ਕਰਨਗੇ। ਇਸ ਮੌਕੇ ਦਰਬਾਰਾ ਸਿੰਘ ਬਾਜ਼ੀਗਰ, ਕਸ਼ਮੀਰ ਸਿੰਘ, ਸਤਪਾਲ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ ਤੇ ਗੁਰਸ਼ਰਨ ਸਿੰਘ ਮੌਜੂਦ ਸਨ।