ਤਪਾਲ ਸਿੰਘ ਹਾਂਡਾ ਅਕਾਲੀ ਦਲ ਦੇ ਜਨਰਲ ਸਕੱਤਰ ਬਣੇ
ਪ੍ਰਿਤਪਾਲ ਸਿੰਘ ਹਾਂਡਾ। ਪ੍ਰਿਤਪਾਲ ਸਿੰਘ ਹਾਂਡਾ।
Publish Date: Fri, 20 Mar 2026 04:59 PM (IST)
Updated Date: Sat, 21 Mar 2026 04:05 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਮਹੱਤਵਪੂਰਨ ਨਿਯੁਕਤੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਿਤਪਾਲ ਸਿੰਘ ਹਾਂਡਾ ਨੇ ਪਾਰਟੀ ਪ੍ਰਧਾਨ, ਗਿਆਨੀ ਹਰਪ੍ਰੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿੱਤ ਮੰਤਰੀ, ਪਰਮਿੰਦਰ ਸਿੰਘ ਢੀਂਡਸਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ’ਤੇ ਪੂਰੀ ਲਗਨ ਤੇ ਵਫ਼ਾਦਾਰੀ ਨਾਲ ਖਰੇ ਉਤਰਨਗੇ। ਆਪਣੀਆਂ ਤਰਜੀਹਾਂ ਨੂੰ ਸਪੱਸ਼ਟ ਕਰਦੇ ਹੋਏ, ਹਾਂਡਾ ਨੇ ਆਖਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ, ਉਹ ਪੰਥ, ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਅਟੁੱਟ ਇਰਾਦੇ ਨਾਲ ਪਹਿਰਾ ਦੇਣਗੇ। ਦੱਸਣ ਯੋਗ ਹੈ ਕਿ ਪ੍ਰਿਤਪਾਲ ਸਿੰਘ ਹਾਂਡਾ ਨੂੰ ਉਨ੍ਹਾਂ ਮੋਹਰੀ ਆਗੂਆਂ ਵਿਚ ਗਿਣਿਆ ਜਾਂਦਾ ਹੈ। ਜਿਨ੍ਹਾਂ ਦਾ ਜਨਤਾ ਨਾਲ ਮਜ਼ਬੂਤ ਸਬੰਧ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਨਿਯੁਕਤੀ ਪਾਰਟੀ ਵਿਚ ਨਵੀਂ ਊਰਜਾ ਭਰੇਗੀ। ਖਾਸ ਕਰਕੇ ਸਥਾਨਕ ਪੱਧਰ ’ਤੇ ਅਤੇ ਸੰਗਠਨ ਦੀ ਪਕੜ ਨੂੰ ਹੋਰ ਮਜ਼ਬੂਤ ਕਰੇਗੀ। ਇਸ ਨਿਯੁਕਤੀ ਤੋਂ ਬਾਅਦ, ਉਨ੍ਹਾਂ ਦੇ ਸਮਰਥਕਾਂ ਤੇ ਸਥਾਨਕ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਹਾਂਡਾ ਪਹਿਲਾਂ ਦੋ ਵਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਚੁੱਕੇ ਹਨ।