- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
। ਸਾਬਕਾ ਪ੍ਰਧਾਨ ਨੇ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਰਾਹਾਂ ਦੇ ਪਾਧੀ ਬਣੀਏ ਅਤੇ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਲੋੜ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਜ਼ਾਦੀ ਘੁਲਾਟੀਏ ਭਾਈ ਮਹਾਰਾਜ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਭਾਈ ਮਹਾਰਾਜ ਸਿੰਘ ਦਾ ਫਰੰਗੀਆਂ ਦੀਆਂ ਲੜਾਈਆਂ ਸਮੇਂ ਡੋਗਰਿਆਂ ਤੇ ਮਿਸਰ ਭਰਾਵਾਂ ਵੱਲੋਂ ਨਿਭਾਈ ਗਈ ਭੂਮਿਕਾ ਤੇ ਉਸ ਸਮੇਂ ਦੀਆਂ ਘਟਨਾਵਾਂ ਦਾ ਮਨ ’ਤੇ ਗਹਿਰਾ ਅਸਰ ਹੋਇਆ, ਜਿਨ੍ਹਾਂ ਨੇ ਦੇਸ਼ ਪੰਜਾਬ ਨੂੰ ਆਜ਼ਾਦ ਕਰਵਾਉਣ ਦਾ ਫੈਸਲਾ ਲਿਆ। ਭਾਈ ਮਹਾਰਾਜ ਨੇ ਆਪਣੇ ਜੀਵਨ ’ਚ ਸੰਤ ਅਤੇ ਸਿਪਾਹੀ ਬਣ ਕੇ ਅੰਗਰੇਜ਼ ਸਾਮਰਾਜ ਦੇ ਖ਼ਿਲਾਫ਼ ਅਜਿਹੀ ਤਿਆਰੀ ਆਰੰਭੀ, ਜਿਨਾਂ ਵਿਚ ਅਜ਼ਾਦੀ ਦੀ ਲੜਾਈ ਦੌਰਾਨ ਮਰ ਮਿਟਣ ਵਾਲਿਆਂ ਨੂੰ ਜਥੇਬੰਦ ਕੀਤਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅਫਸੋਸ ਹੈ ਕਿ ਅੰਗਰੇਜ਼ਾਂ ਦੀ ਗੁਲਾਮੀ ਵਿਰੁੱਧ ਸਭ ਤੋਂ ਪਹਿਲਾਂ ਦੇਸ਼ ਦੀ ਆਜ਼ਾਦੀ ਲਈ ਧਰਮ ਯੁੱਧ ਛੇੜਨ ਅਤੇ ਸ਼ਹੀਦੀ ਪਾਉਣ ਵਾਲੇ ਬਾਬਾ ਮਹਾਰਾਜ ਸਿੰਘ ਨੂੰ ਕੌਮੀ ਪੱਧਰ ’ਤੇ ਤਕਰੀਬਨ ਭੁਲਾ ਹੀ ਦਿੱਤਾ, ਜਦਕਿ ਫਿਰੰਗੀਆਂ ਖ਼ਿਲਾਫ਼ ਉਨ੍ਹਾਂ ਨੇ ਫੈਸਲਾਕੁੰਨ ਸਘਰਸ਼ ਕੀਤਾ ਅਤੇ ਆਖਰੀ ਸਾਹਾਂ ਤੱਕ ਦ੍ਰਿੜ੍ਹ ਇਰਾਦੇ ਨਾਲ ਮੁਕਾਬਲਾ ਕੀਤਾ। ਸਾਬਕਾ ਪ੍ਰਧਾਨ ਨੇ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਰਾਹਾਂ ਦੇ ਪਾਧੀ ਬਣੀਏ ਅਤੇ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਲੋੜ ਹੈ।