’ਵਰਸਿਟੀ ਨੂੰ ਸਰਕਾਰ ਸ਼ਹੀਦੀ ਸਮਾਗਮ ਤੱਕ ਅਮਲੀਜਾਮਾ ਪਹਿਨਾਵੇ : ਪ੍ਰੋ. ਬਡੂੰਗਰ
ਨੌਵੇਂ ਪਾਤਸ਼ਾਹ ਨੂੰ ਸਮਰਪਿਤ ਵਿਸ਼ਵ ਪੱਧਰੀ ਯੂਨੀਵਰਸਿਟੀ ਨੂੰ ਸਰਕਾਰ ਸ਼ਹੀਦੀ ਸਮਾਗਮ ਤੱਕ ਅਮਲੀਜਾਮਾ ਪਹਿਨਾਵੇ : ਪ੍ਰੋ. ਬਡੂੰਗਰ
Publish Date: Fri, 13 Mar 2026 04:40 PM (IST)
Updated Date: Fri, 13 Mar 2026 04:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਵਿਸ਼ਵ ਪੱਧਰੀ ਸਥਾਪਿਤ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਾਰਜ ਨੂੰ ਮਿਥੇ ਸਮੇਂ ਮੁਕੰਮਲ ਕਰਕੇ ਅਮਲੀਜਾਮਾ ਪਹਿਨਾਉਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਿਥੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਅਹਿਮ ਕਾਰਜਾਂ ਵਿਚ ਜੁਟੀ ਹੋਈ ਹੈ, ਉੱਥੇ ਹੀ ਜੇ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਵਿਚ ਇੱਛਾ ਰੱਖਦੀ ਹੈ ਤਾਂ ਪੰਜਾਬ ਸਰਕਾਰ ਨੂੰ ਇਹ ਯੂਨੀਵਰਸਿਟੀ ਨੌਵੇਂ ਪਾਤਸ਼ਾਹ ਦੀ 11 ਨਵੰਬਰ ਤੱਕ ਆਉਣ ਵਾਲੇ ਸ਼ਹੀਦੀ ਸਮਾਗਮ ਤੱਕ ਯੂਨੀਵਰਸਿਟੀ ਬਣਾ ਕੇ ਸਮਰਪਿਤ ਕਰਨੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਾਨਵਤਾ ਦੀ ਰਾਖੀ ਲਈ ਆਪਣਾ ਬਲੀਦਾਨ ਦਿੱਤਾ ਅਤੇ ਹਿੰਦ ਦੀ ਚਾਦਰ ਅਖਵਾਏ ਅੱਜ ਜਦੋਂ ਰਾਜਾਂ ਦੀਆਂ ਸਰਕਾਰਾਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾ ਰਹੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਹੀ ਗੁਰੂ ਦੀ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਜਾ ਰਹੀ ਹੈ, ਜਿਸ ਚੰਗਾ ਤੇ ਸ਼ਲਾਘਾਯੋਗ ਫ਼ੈਸਲਾ ਹੈ, ਪਰ ਜੇ ਇਸ ਕਾਰਜ ਨੂੰ 11 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਂਦਾ ਹੈ ਤਾਂ ਵੱਖ ਵੱਖ ਰਾਜਾਂ ਤੇ ਖ਼ਾਸ ਕਰ ਪੰਜਾਬ ਦੇ ਨੌਜਵਾਨਾਂ ਨੂੰ ਇਸ ਯੂਨੀਵਰਸਿਟੀ ਵਿਚ ਆਪਣੀ ਪੜਾਈ ਮੁਕੰਮਲ ਕਰਨ ਦਾ ਮਾਣ ਹਾਸਲ ਹੋਵੇਗਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਪੱਧਰੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਉਣ ਵਾਲੇ ਸ਼ਹੀਦੀ ਸਮਾਗਮ ਮੌਕੇ ਕਰਨ ਦੀਆਂ ਅਪੀਲ ਕੀਤੀ ਹੈ।