ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰੇਲ ਲਿੰਕ ਜਲਦ ਮੁਕੰਮਲ ਕਰੇ ਸਰਕਾਰ : ਪ੍ਰੋ. ਬਡੂੰਗਰ
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰੇਲ ਲਿੰਕ ਜਲਦ ਮੁਕੰਮਲ ਕਰੇ ਸਰਕਾਰ : ਪ੍ਰੋ. ਬਡੂੰਗਰ
Publish Date: Sun, 22 Mar 2026 04:43 PM (IST)
Updated Date: Sun, 22 Mar 2026 04:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਰਾਜਾਂ ਨਾਲ ਜੋੜਨ ਵਾਲੀ ਰੇਲ ਲਿੰਕ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਜੇ ਇਤਿਹਾਸਕ ਅਸਥਾਨ ਤੋਂ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਅਜਿਹੀ ਰੇਲ ਲਿੰਕ ਵਿਛਾ ਰਹੀ ਹੈ ਤਾਂ ਚੰਗਾ ਉਪਰਾਲਾ ਹੈ, ਪਰ ਇਸ ਕਾਰਜ ਨੂੰ ਮਿਥੇ ਸਮੇਂ ਅੰਦਰ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਆਮ ਲੋਕਾਂ ਅਤੇ ਸੰਗਤਾਂ ਨੂੰ ਇਸ ਪਾ ਪੂਰਾ ਲਾਭ ਮਿਲ ਸਕੇ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰੇਲ ਮਹਿਕਮੇ ਦੇ ਏਸੇ ਪ੍ਰਸਤਾਵ ਨਾਲ ਵੱਡੀ ਰਾਹਤ ਮਿਲੇਗੀ ਕਿਉਂਕਿ ਸਮੇਂ ਸਮੇਂ ਆਮ ਲੋਕ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਇਹ ਮੰਗ ਰਹੀ ਹੈ ਇਸ ਤੋਂ ਇਲਾਵਾ ਰੋਜ਼ਾਨਾ ਹੀ ਅਨੇਕਾਂ ਸਰਕਾਰੀ ਮੁਲਾਜ਼ਮ ਵੀ ਆਪਣੇ ਕੰਮ ਕਾਜ ਲਈ ਰੇਲ ਦਾ ਲਾਭ ਲੈਂਦੇ ਹਨ। ਉਨ੍ਹਾਂ ਕਿਹਾ ਕਿ ਰੇਲ ਲਿੰਕ ਦੇ ਮੁਕੰਮਲ ਹੋਣ ਨਾਲ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਸ ਪ੍ਰੋਜੈਕਟ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰ ਲੈਣਾ ਚਾਹੀਦਾ।