ਮਹਾਨ ਯੋਧੇ ਸਨ ਬਾਬਾ ਬੰਦਾ ਬਹਾਦਰ : ਪ੍ਰੋ. ਬਡੂੰਗਰ
ਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਘਟਨਾਵਾਂ ’ਤੇ ਚਾਨਣਾ ਪਾਇਆ।
Publish Date: Tue, 23 Jun 2026 04:40 PM (IST)
Updated Date: Tue, 23 Jun 2026 04:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿੱਖ ਰਾਜ ਸਥਾਪਤ ਕਰਨ ਵਾਲੇ ਮਹਾਨ ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਪ੍ਰਤੀ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਜਿਹਾ ਯੋਧਾ ਪੈਦਾ ਹੋਇਆ, ਜਿਸ ਦੇ ਜੀਵਨ ਤੋਂ ਜਬਰ ਜ਼ੁਲਮ ਦੇ ਖ਼ਿਲਾਫ਼ ਜਿਥੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਜੀਵਨ ਜਾਂਚ ਮਿਲਦੀ ਹੈ, ਉਥੇ ਹੀ ਅਡੋਲ ਰਹਿੰਦਿਆਂ ਦਿੱਤੀ ਸ਼ਹਾਦਤ ਗੁਰੂ ਸਾਹਿਬ ਪ੍ਰਤੀ ਸਮਰਪਿਤ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ, ਜਿਨਾਂ ਸਦਕਾ ਸਿੱਖ ਰਾਜ ਸਥਾਪਤ ਹੋਇਆ ਅਤੇ ਅਜਿਹੇ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾਣਾ ਚਾਹੀਦਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਘਟਨਾਵਾਂ ’ਤੇ ਚਾਨਣਾ ਪਾਇਆ।