- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀ ਯੂਨੀਵਰਸਿਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜੇ ਦੀ ਮੁਆਫੀ ਲਈ ਸੰਘਰਸ਼ੀਲ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਆਪਣੀਆਂ ਵਿਤੀ ਦੇਣ ਦਾਰੀਆਂ ਦੀ ਭਰਪਾਈ ਲਈ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਗਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 150 ਕਰੋੜ ਰੁਪਏ ਦੇ ਕਰਜ਼ੇ ਤੋਂ ਮੁਕਤ ਕਰਨ ’ਤੇ ਜ਼ੋਰ ਦਿੱਤਾ।
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀ ਯੂਨੀਵਰਸਿਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜੇ ਦੀ ਮੁਆਫੀ ਲਈ ਸੰਘਰਸ਼ੀਲ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਆਪਣੀਆਂ ਵਿਤੀ ਦੇਣ ਦਾਰੀਆਂ ਦੀ ਭਰਪਾਈ ਲਈ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਗਿਆ ਹੈ।
ਵਿਦਿਆਰਥੀ ਸੰਘਰਸ਼ ਨਾਲ ਜਿਥੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਯੂਨੀਵਰਸਿਟੀ ਦੇ ਦਾਖਲਿਆਂ ਉੱਤੇ ਮਾੜਾ ਅਸਰ ਪੈ ਰਿਹਾ ਹੈ।
ਯੂਨੀਵਰਸਿਟੀ ਦੀ ਬਦਨਾਮੀ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ 150 ਕਰੋੜ ਰੁਪਏ ਦਾ ਕਰਜ਼ਾ ਇਕ ਮੁਸਤ ਮੁਆਫ ਕਰਨ ਦੀ ਖੇਚਲ ਤਾਂ ਕਿ ਪੰਜਾਬੀ ਯੂਨੀਵਰਸਿਟੀ ਨੂੰ ਦਰਪੇਸ਼ਾਂ ਵਿਚੋਂ ਕੱਢਿਆ ਜਾ ਸਕੇ।