- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਕਾਂਗਰਸ ਹਕੂਮਤ ਸਮੇਂ ਦੀਆਂ ਗਲਤੀਆਂ ਦੀ ਮੁਆਫ਼ੀ ਮੰਗਣ : ਪ੍ਰੋ. ਬਡੂੰਗਰ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਫੇਰੀ ’ਤੇ ਆ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਵੇਂ ਰਾਹੁਲ ਗਾਂਧੀ ਸਿਆਸੀ ਰੈਲੀ ’ਚ ਹਿੱਸਾ ਲੈਣ ਲਈ ਪੰਜਾਬ ਆ ਰਹੇ, ਪ੍ਰੰਤੂ ਉਨ੍ਹਾਂ ਦੀ ਸਮੇਂ ਸਮੇਂ ਫੇਰੀ ਇਤਿਹਾਸ ਵੱਲ ਝਾਤ ਮਰਵਾਉਂਦੀ ਯਾਦ ਦਿਵਾਉਂਦੀ ਹੈ ਕਿ ਕਾਂਗਰਸ ਦੀ ਅਗਵਾਈ ਕਰਨ ਵਾਲੇ ਗਾਂਧੀ ਪਰਿਵਾਰ ਨੂੰ ਕਦੇ ਵੀ ਸਿੱਖ ਕੌਮ ਮੁਆਫ ਨਹੀਂ ਕਰਦੀ ਸਕਦੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਿੱਖਾਂ ਦੇ ਮੁਕਦੱਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਵਾਇਆ, ਦਿੱਲੀ ਸਮੇਤ ਵੱਖ-ਵੱਖ ਸ਼ਹਿਰਾਂ ’ਚ ਸਿੱਖ ਕਤਲੇਆਮ ਲਈ ਰਾਹੁਲ ਗਾਂਧੀ ਦੇ ਪਿਤਾ ਰਾਜੀਵ ਗਾਂਧੀ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ 1984 ਤੱਕ ਦਾ ਇਨਸਾਫ ਲੈਣ ਲਈ ਪੀੜਤ ਪਰਿਵਾਰ ਅੱਜ ਵੀ ਅਦਾਲਤਾਂ ਤੋਂ ਇਨਸਾਫ ਮੰਗ ਰਹੇ ਅਤੇ ਦੋਸ਼ੀਆਂ ਖਿਲਾਫ਼ ਸਖਤ ਸਜ਼ਾਵਾਂ ਦੀ ਮੰਗ ਕਰ ਰਹੇ ਹਨ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਪੂਰਵਜ਼ਾਂ ਦੀਆਂ ਗਲਤੀ ਦੀ ਮੁਆਫੀ ਮੰਗਣੀ ਚਾਹੀਦੀ ਤਾਂ ਪੀੜਤਾਂ ਦੇ ਮਨਾਂ ਨੂੰ ਥੋੜਾ ਸਕੂਨ ਮਿਲ ਸਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਬੇਝਿਜਕ ਕਾਂਗਰਸ ਅਤੇ ਗਾਂਧੀ ਪਰਿਵਾਰ ਦੀਆਂ ਗਲਤੀਆਂ ਦੀ ਪੰਜਾਬੀਆਂ ਤੋਂ ਮੁਆਫੀ ਮੰਗਣ।