- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਦੂਰ ਕਦੋਂ ਕਰੇਗੀ ਸਰਕਾਰ : ਪ੍ਰੋ. ਬਡੂੰਗਰ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤ ਸੰਕਟ ਤੇ ਗਹਿਰੀ ਚਿੰਤਾ ਪ੍ਰਗਟ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਮਾਲਵਾ ਖੇਤਰ ਦੀ ਸ਼ਾਨ ਹੈ, ਅਤੇ ਇਸ ਦੀ ਆਨ ਬਾਨ ਅਤੇ ਸ਼ਾਨ ਨੂੰ ਤਾਂ ਹੀ ਬਹਾਲ ਰੱਖਿਆ ਜਾ ਸਕਦਾ ਜੇ ਪੰਜਾਬ ਸਰਕਾਰ ਇਸ ਨੂੰ ਵਿੱਤੀ ਸੰਕਟ ਨੂੰ ਦੂਰ ਕਰੇ। ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬੀ ’ਵਰਸਿਟੀ ਖੋਜ ਕਾਰਜਾਂ ਦੇ ਅਧਾਰਤ ਰਹੀ ਹੈ, ਪਰ ਅਜਿਹੇ ਖਾਰਜ ਲੱਗਭਗ ਠੱਪ ਪਏ ਹਨ, ਮੁਲਾਜ਼ਮਾਂ ਦੀ ਤਨਖ਼ਾਹ ਕਦੇ ਮਿਲਦੀ, ਕਦੇ ਏਨੀ ਦੇਰੀ ਕੀਤੀ ਜਾਂਦੀ ਹੈ ਕਿ ਮੁਲਾਜ਼ਮ ਖੱਜਲ ਖੁਆਰ ਹੋ ਰਹੇ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਸਿਰ 150 ਕਰੋੜ ਦਾ ਕਰਜ਼ਾ ਹੈ, ਜੋ ਅੱਜ ਤੱਕ ਨਹੀਂ ਉਤਾਰਿਆ ਗਿਆ, ਜਿਸ ਕਾਰਨ ਆਰਥਿਕ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਯੋਗ ਕਦਮ ਚੁੱਕੇ ਜਾਣ।