- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੋ. ਕਿਰਪਾਲ ਬਡੂੰਗਰ ਨੇ ਐਡਵੋਕੇਟ ਧਾਮੀ ਦਾ ਕੀਤਾ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਹਾਊਸ ’ਚ ਮੁੜ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣੇ ਜਾਣ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਨੇ ਮੁੜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਏ ਜਾਣ ਤੇ ਅੰਤ੍ਰਿੰਗ ਕਮੇਟੀ ਮੈਂਬਰ ਵਿਚ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੂੰ ਚੁਣੇ ਜਾਣ ਤੇ ਸਮੁੱਜੀ ਐਗਜ਼ੈਕਟਿਵ ਨੂੰ ਵੀ ਵਧਾਈ ਭੇਜਦਿਆਂ ਇਸ ਫੈਸਲੇ ਨੂੰ ਸਵਾਗਤਯੋਗ ਕਰਾਰ ਦਿੱਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਚੱਲ ਰਹੇ ਕਾਰਜ ਵੀ ਗਤੀਸ਼ੀਲ ਰਹਿਣਗੇ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਅਤੇ ਸਮੂਹ ਮੁਲਾਜ਼ਮਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਮੁੱਚੀ ਐਗਜ਼ੈਕਟਿਵ ਟੀਮ ਦੇ ਚੁਣ ਜਾਣ ਤੇ ਮੈਨੇਜਰ ਸਾਹਿਬਾਨਾਂ ਵਿਚ ਆਤਮ ਪ੍ਰਕਾਸ਼ ਸਿੰਘ ਬੇਦੀ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ, ਮੈਨੇਜਰ ਮਨਜੀਤ ਸਿੰਘ ਬਹਾਦਰਗੜ੍ਹ, ਮੈਨੇਜਰ ਸੁਰਜੀਤ ਸਿੰਘ ਕਰਹਾਲੀ ਸਾਹਿਬ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਅਕਾਊਟੈਂਟ ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਰਜਨੀਸ਼ ਸਿੰਘ ਆਦਿ ਨੇ ਸਵਾਗਤ ਕੀਤਾ।