- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਦੇ ਮੁਨਾਫ਼ਿਆਂ’ ਨੇ ਪੰਜਾਬ ਵਾਸੀ ਕੀਤੇ ਸੁਖਾਲੇ: ਡਾ. ਬਲਬੀਰ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਸਰਕਾਰ ਵੱਲੋਂ ਕੀਤੇ ਕੰਮਾਂ ਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਨੂੰ ‘ਮਾਨ ਦੇ ਮੁਨਾਫ਼ੇ’ ਤਹਿਤ ਘਰ-ਘਰ ਪਹੁੰਚਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਇਹ ਗੱਲ ਕਹੀ। ਡਾ. ਬਲਬੀਰ ਸਿੰਘ ਸੋਮਵਾਰ ਨੂੰ ਪਟਿਆਲਾ ਦਿਹਾਤੀ ਹਲਕੇ ਦੇ ਵਾਰਡ ਨੰਬਰ 8, ਤ੍ਰਿਪੜੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਸ਼ਮੀਰੀਆਂ ਤੇ ਸਿੱਧ ਸ੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਸਥਾਨਕ ਵਾਸੀਆਂ ਦੇ ਘਰਾਂ ਵਿਚ ਜਾ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਇਕ ਆਮ ਪੰਜਾਬੀ ਪਰਿਵਾਰ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਮੰਤਰੀਆਂ ਤੋਂ ਬਾਅਦ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਵੱਲੋਂ ਵੀ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਸਥਾਨਕ ਲੋਕਾਂ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭ ਸਾਂਝੇ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਮੁਕਤਾ ਗੁਪਤਾ, ਕਰਨਲ ਜੇਵੀ, ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ, ਕੌਂਸਲਰ ਜਤਿੰਦਰ ਕੌਰ ਐਸਕੇ ਚਰਨਜੀਤ ਸਿੰਘ ਸ਼ੰਕਰ ਖੁਰਾਣਾ, ਨਿਤਿਨ ਖੁਰਾਣਾ, ਦੀਪਕ ਮਿੱਤਲ, ਭੁਪਿੰਦਰ ਸਿੰਘ ਨੰਬਰਦਾਰ, ਗੱਜਣ ਸਿੰਘ, ਹਰੀਸ਼, ਰਵਿੰਦਰ ਰਵੀ, ਨੀਰਜ ਕੁਮਾਰ, ਬਬਲੀ ਕੌਰ, ਭਾਰਤੀ, ਸ਼ਸ਼ੀ, ਹਰਬੰਸ ਸਿੰਘ ਫੌਜੀ, ਅਰਸ਼ਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਝਿਲ ਸਮੇਤ ਵੱਡੀ ਗਿਣਤੀ ਵਲੰਟੀਅਰ ਤੇ ਸਥਾਨਕ ਲੋਕ ਹਾਜ਼ਰ ਸਨ।