- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਹਾਲੀ ਸਾਹਿਬ ਕਾਲਜ਼ ’ਚ ਅੰਤਰ-ਸਕੂਲ ਮੁਕਾਬਲੇ ਕਰਵਾਏ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ,ਕਰਹਾਲੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਨ ਅਧੀਨ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਨਵਨੀਤ ਕੌਰ ਗਿੱਲ, ਡਾਇਰੈਕਟਰ (ਆਈ.ਟੀ.), ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 400 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ’ਚ ਮੁੱਖ ਮਹਿਮਾਨ ਡਾ. ਨਵਨੀਤ ਕੌਰ ਗਿੱਲ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਅਤੇ ਕਲਾ-ਕੌਸ਼ਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਦੇ ਵਿਕਾਸ, ਆਤਮ-ਵਿਸ਼ਵਾਸ ਤੇ ਸਿਰਜਣਾਤਮਕ ਸਮਰੱਥਾ ਨੂੰ ਉਭਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਲਜ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਅਕਾਦਮਿਕ ਅਤੇ ਸੱਭਿਆਚਾਰਕ ਉਪਰਾਲੇ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਨਵੀਆਂ ਸੰਭਾਵਨਾਵਾਂ ਦੀ ਪਛਾਣ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਮਾਗਮ ਦੇ ਅਖੀਰ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕੋਹੇਨੂਰ ਇੰਟਰਨੈਸ਼ਨਲ ਅਕੈਡਮੀ ਟਟਿਆਣਾ, ਲੱਕੀ ਮੀਰਾ ਸੀਨੀਅਰ ਸੈਕੰਡਰੀ ਸਕੂਲ ਭੁਨਰਹੇੜੀ, ਪ੍ਰਿੰਸੀਪਲ ਅਮਰਜੀਤ ਸਿੰਘ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਤੇ ਹੋਰ ਸਖਸੀਅਤਾਂ ਮੌਜੂਦ ਸਨ।