ਨਸ਼ਾ ਤਸਕਰ ਦੀ 30 ਲੱਖ ਦੀ ਜਾਇਦਾਦ ਪੁਲਿਸ ਵੱਲੋਂ ਜ਼ਬਤ
ਨਸ਼ਾ ਤਸਕਰ ਦੀ 30 ਲੱਖ ਦੀ ਜਾਇਦਾਦ ਪੁਲਸ ਵੱਲੋਂ ਜ਼ਬਤ
Publish Date: Wed, 25 Mar 2026 06:20 PM (IST)
Updated Date: Wed, 25 Mar 2026 06:23 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੁਲਿਸ ਵੱਲੋਂ ਪਿੰਡ ਦੇਧਨਾ ਦੇ ਇਕ ਨਸ਼ਾ ਤਸਕਰ ਦੀ ਪਿੰਡ ਵਿਚ ਸਥਿਤ 30 ਲੱਖ ਰੁਪਏ ਦੀ ਕੀਮਤ ਵਾਲੀ ਪ੍ਰਾਪਰਟੀ ਅਟੈਚ (ਜ਼ਬਤ) ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘੱਗਾ ਪੁਲਸ ਦੇ ਇੰਚਾਰਜ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੇ ਵਿਰੁੱਧ ਜੰਗ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰ ਜਸਵੀਰ ਸਿੰਘ ਨਿਵਾਸੀ ਪਿੰਡ ਦੇਧਨਾ ਦੀ ਪ੍ਰਾਪਰਟੀ ਅਟੈਚ ਕੀਤੀ ਗਈ ਹੈ। ਮੁਲਜ਼ਮ 1100 ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦੇ ਇਲਜ਼ਾਮ ਵਿਚ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾ ਤਹਿਤ ਜੇਲ੍ਹ ਵਿਚ ਬੰਦ। ਮੁਲਜ਼ਮ ਖ਼ਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ 9 ਹੋਰ ਮਾਮਲੇ ਦਰਜ ਹਨ। ਅਧਿਕਾਰੀ ਅਨੁਸਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਹਨ ਕਿ ਜੋ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਤੋਂ ਬਾਜ਼ ਨਹੀਂ ਆਉਂਦਾ, ਉਸ ਵੱਲੋਂ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਨੂੰ ਬਣਦੀ ਕਾਰਵਾਈ ਤੋਂ ਬਾਅਦ ਪੁਲਿਸ ਵੱਲੋਂ ਅਟੈਚ ਕਰ ਦਿੱਤਾ ਜਾਂਦਾ ਹੈ। ਇਸੇ ਨਿਯਮ ਤਹਿਤ ਜਸਵੀਰ ਸਿੰਘ ਦੀ ਉਕਤ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਨਸ਼ੇ ਦਾ ਕਾਰੋਬਾਰ ਛੱਡਣ ਦੀ ਸਖ਼ਤ ਹਦਾਇਤ ਵੀ ਕੀਤੀ।