- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਬੋਸਰ ਕਲਾਂ ਵਿਖੇ 356 ਪਰਿਵਾਰਾਂ ਨੂੰ ਵੰਡੇ ਗਏ ਪ੍ਰਾਪਰਟੀ ਕਾਰਡ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੋਸਰ ਕਲਾਂ ਵਿਖੇ ਲਾਲ ਲਕੀਰ ਅੰਦਰਲੇ 356 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਵੱਲੋਂ ਹਡਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਕਰਨਵੀਰ ਸਿੰਘ ਮਾਨ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਦਹਾਕਿਆਂ ਤੋਂ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਕਾਗਜ਼ਾਤਾਂ ਤੋਂ ਵਾਂਝੇ ਚੱਲੇ ਆ ਰਹੇ ਸਨ। ਮਾਨ ਸਰਕਾਰ ਨੇ ਇਹ ਕਾਰਡ ਸੌਂਪ ਕੇ ਲੋਕਾਂ ਨੂੰ ਸਿਰਫ਼ ਛੱਤ ਦਾ ਹੱਕ ਹੀ ਨਹੀਂ ਦਿੱਤਾ, ਸਗੋਂ ਉਨ੍ਹਾਂ ਦਾ ਸਵੈਮਾਣ ਬਹਾਲ ਕੀਤਾ ਹੈ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਸਿਰ ਬੈਂਕਾਂ ਤੋਂ ਕਰਜ਼ਾ ਲੈਣ ਦੇ ਸਮਰੱਥ ਹੋਣਗੇ ਅਤੇ ਪੁਰਾਣੇ ਜ਼ਮੀਨੀ ਵਿਵਾਦਾਂ ਦਾ ਵੀ ਸਥਾਈ ਹੱਲ ਹੋਵੇਗਾ। ਹਡਾਣਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕ-ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖ਼ੁਆਰੀ ਦੇ ਹਰ ਨਾਗਰਿਕ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਸਰਪੰਚ ਸੋਨੀ ਰਾਣੀ, ਬਲਾਕ ਪ੍ਰਧਾਨ ਹਰਜੀਤ ਸਿੰਘ,