- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਸ ਏਜੰਸ਼ੀ ਅੱਗੇ ਰੋਸ਼ ਪ੍ਰਦਰਸਨ ਜਾਰੀ, ਤਨਖਾਹ ਨਾ ਦੇਣ ਦੇ ਦੋਸ਼

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਐੱਸਐੱਸਟੀ ਨਗਰ ਪਟਿਆਲਾ ’ਚ ਸਥਿਤ ਸੁਰਿੰਦਰਾ ਗੈਸ ਸਰਵਿਸ ਦੇ ਦਫਤਰ ਅੱਗੇ ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਦੀ ਅਗਵਾਈ ਹੇਠ ਵਰਕਰਾਂ ਵੱਲੋਂ ਧੱਕੇ ਨਾਲ ਨੌਕਰੀ ਤੋਂ ਕੱਢਣ ਦੇ ਇਲਜ਼ਾਮ ਲਗਾਉਂਦਿਆਂ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਮੰਗਲਵਾਰ ਨੂੰ ਵੀ ਜਾਰੀ ਰਿਹਾ। ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) 29 ਸਤੰਬਰ 2026 ਤੋਂ ਲਗਾਤਾਰ ਸੁਰਿੰਦਰਾ ਗੈਸ ਏਜੰਸੀ ਮਾਲਕ ਦੇ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ। ਅੱਜ ਏਜੰਸੀ ਦੇ ਦਫਤਰ ਅੱਗੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਰੋਸ ਧਰਨ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਮਾਲਕ ਵਲੋਂ ਕੱਢੇ ਗਏ ਵਰਕਰਾਂ ਨੂੰ ਹਫਤੇ ਦੇ ਅੰਦਰ ਅੰਦਰ ਬਹਾਲ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਵਿੱਤ ਸਕੱਤਰ ਅਵਤਾਰ ਸਿੰਘ ਤੇ ਪ੍ਰੈਸ ਸਕੱਤਰ ਧੀਰਜ ਕੁਮਾਰ ਤੇ ਜੁਆਇੰਟ ਸਕੱਤਰ ਸਤਗੁਰ ਸਿੰਘ ਨਾਭਾ ਤੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਸੁਨਿਆਰਹੇੜੀ ਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਡੇ ਸਮਰਥਨ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਪੰਜਾਬ ਸਟੂਡੈਂਟਸ ਯੂਨੀਅਨ ਤੋਂ ਗੁਰਦਾਸ ਸਿੰਘ ਨੌਜਵਾਨ ਭਾਰਤ ਸਭਾ ਤੋਂ ਹਰਿੰਦਰ ਸਿੰਘ ਸੈਣੀ ਮਾਜਰਾ, ਤੇ ਕਿਰਤ ਕਿਸਾਨ ਯੂਨੀਅਨ ਸੁਰਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ।