ਹਰਿੰਦਰ ਸ਼ਾਰਦਾ, ਪਟਿਆਲਾ

ਫ਼ੁਆਰਾ ਚੌਕ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਤਰੀਕੇ ਨਾਲ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ (ਆਪ) ਨੇ ਰੋਸ ਪ੍ਰਦਰਸ਼ਨ ਕਰਕੇ ਇਨ੍ਹਾਂ ਤਿੰਨਾਂ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਤੇਜਿੰਦਰ ਮਹਿਤਾ ਤੇ ਕੁੰਦਨ ਗੋਗੀਆ ਨੇ ਕੀਤੀ। ਜਦਕਿ ਹੋਰ ਆਗੂ ਵੀਰਪਾਲ ਕੌਰ ਚਹਿਲ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਤੇ ਸੁਰਜਨ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਸ਼ਾਮਲ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਤੇਜਿੰਦਰ ਮਹਿਤਾ ਤੇ ਕੁੰਦਨ ਗੋਗੀਆ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ 'ਚ ਕਾਮਯਾਬ ਹੋ ਗਈ ਤਾਂ ਨਾ ਕੇਵਲ ਕਿਸਾਨਾਂ ਤੇ ਖੇਤ ਮਜ਼ਦੂਰ ਪੂਰੀ ਤਰ੍ਹਾਂ ਬਰਬਾਦ ਹੋਣਗੇ, ਬਲਕਿ ਆੜ੍ਹਤੀ, ਮੁਨੀਮ, ਪੱਲੇਦਾਰ, ਟਰੱਕ-ਟਰਾਲਾ-ਟਰਾਲੀ-ਟੈਂਪੂ ਆਪਰੇਟਰ (ਟਰਾਂਸਪੋਰਟਰ), ਖਾਦ ਤੇ ਪੈਸਟੀਸਾਈਡ ਵਿਕਰੇਤਾ, ਖੇਤੀਬਾੜੀ ਲਈ ਕਹੀ ਤੋਂ ਲੈ ਕੇ ਕੰਬਾਈਨ ਤੱਕ ਬਣਾਉਣ ਵਾਲੀ ਹਰ ਤਰ੍ਹਾਂ ਦੀ ਇੰਡਸਟਰੀ ਸਮੇਤ ਸਾਰੇ ਛੋਟੇ-ਵੱਡੇ ਵਪਾਰੀ ਅਤੇ ਦੁਕਾਨਦਾਰ ਇਨ੍ਹਾਂ ਕਾਲੇ ਕਾਨੂੰਨਾਂ ਦੀ ਭੇਂਟ ਚੜ੍ਹਨਗੇ। ਇਸ ਲਈ ਸਾਨੂੰ ਸਭ ਨੂੰ ਇੱਕਜੁੱਟ ਤੇ ਇਕਸੁਰ ਹੋ ਕੇ ਉਦੋਂ ਤੱਕ ਸੰਘਰਸ਼ ਜਾਰੀ ਰੱਖਣਾ ਪਵੇਗਾ, ਜਦੋਂ ਤੱਕ ਮੋਦੀ ਸਰਕਾਰ ਨੂੰ ਇਹ ਘਾਤਕ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਹੀਂ ਕਰ ਦਿੰਦੇ। 'ਆਪ' ਆਗੂਆਂ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਵਿਰੁੱਧ ਏਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਪਹਿਲਾਂ ਕਿਸਾਨ ਸੰਗਠਨਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਪ੍ਰਰੋਗਰਾਮ ਨੂੰ ਸਫਲ ਬਣਾਉਣਾ ਹੋਵੇਗਾ। ਇਸ ਮੌਕੇ ਮੁੱਖਤਿਆਰ ਸਿੰਘ, ਸੁਸ਼ੀਲ ਮਿੱਡਾ, ਸੰਦੀਪ ਬੰਧੂ, ਸੰਨੀ ਮਜ਼੍ਹਬੀ, ਹਰਪ੍ਰਰੀਤ ਸਿੰਘ ਢੀਠ, ਬਿਕਰਮ ਸ਼ਰਮਾ, ਗੁਰਪ੍ਰਰੀਤ ਸਿੰਘ ਗੁਰੀ , ਗੁਰਸੇਵਕ ਸਿੰਘ ਚੌਹਾਨ, ਵਿਜੇ ਕਨੌਜੀਆ, ਸਾਗਰ ਧਾਲੀਵਾਲ, ਅਮਨ ਬਾਂਸਲ, ਕਰਮਜੀਤ ਸਿੰਘ ਤਲਵਾੜ, ਵਰਿੰਦਰ ਸਿੰਘ, ਰਾਜਿੰਦਰ ਮੋਹਨ, ਐੱਸਪੀ ਸਿੰਘ, ਕਪੂਰ ਚੰਦ ਆਦਿ ਹਾਜ਼ਰ ਸਨ।