ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਰਕਾਰੀ ਸਕੂਲਾਂ 'ਚ ਪੱਕੇ ਕਰਨ ਦੀ ਮੰਗ ਲਈ ਵੋਕੇਸ਼ਨਲ ਅਧਿਆਪਕਾਂ ਵਲੋਂ ਸੰਗਲਾਂ ਪਾ ਕੇ ਪਟਿਆਲਾ-ਸਰਹਿੰਦ ਰੋਡ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨਾਂ੍ਹ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਉਨਾਂ੍ਹ ਨੂੰ ਪੱਕੇ ਕਰਨ ਦਾ ਐਲਾਨ ਨਹੀਂ ਕੀਤਾ ਗਿਆ ਤਾਂ ਉਨਾਂ੍ਹ ਵਲੋਂ 26 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ੍ਹੀ ਦੀ ਰਿਹਾਇਸ਼ ਦਾ ਿਘਰਾਓ ਵੀ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਐਨਐਸਕਿਊਐਫ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ, ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਉਹ ਪਿਛਲੇ ਸੱਤ ਸਾਲਾਂ ਤੋਂ ਜੋ ਕਾਰਪੋਰੇਟ ਘਰਾਣਿਆਂ ਦੀ ਗੁਲਾਮੀ ਦੇ ਸੰਗਲ ਅਧਿਆਪਕਾਂ ਦੇ ਗਲਾਂ 'ਚ ਪਾਏ ਹੋਏ ਹਨ ਸਾਨੂੰ ਇਨਾਂ੍ਹ ਤੋਂ ਛੁਟਕਾਰਾ ਦਿਵਾਇਆ ਜਾਵੇ। ਅਧਿਆਪਕ ਯੂਨੀਅਨ ਪੰਜਾਬ ਦੀ ਕੱਲ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਲਏ ਗਏ ਜਿਵੇਂ 104 ਦਿਨਾਂ ਤੋਂ ਪਟਿਆਲਾ ਵਿਖੇ ਧਰਨਾ ਚੱਲ ਰਿਹਾ ਹੈ ਇਹ ਓਨਾ ਸਮਾਂ ਜਾਰੀ ਰਹੇਗਾ ਜਿਨਾਂ੍ਹ ਸਮਾਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦਾ ਹਨ।