ਕਣਕ ਦੀ ਖਰੀਦ ਨਾ ਹੋਣ ਉੱਤੇ ਰੋਸ ਪ੍ਰਦਰਸ਼ਨ ਕੀਤਾ
ਕਣਕ ਦੀ ਖਰੀਦ ਨਾ ਹੋਣ ਉੱਤੇ ਰੋਸ ਪ੍ਰਦਰਸ਼ਨ ਕੀਤਾ
Publish Date: Tue, 14 Apr 2026 04:18 PM (IST)
Updated Date: Wed, 15 Apr 2026 04:01 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪਿੰਡ ਛਾਹੜ ਦੀ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਨਾ ਹੋਣ ਸਬੰਧੀ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਮਾਜੂ ਦਾਣੇ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਜਾਣ ਬੁੱਝ ਕੇ ਮੰਡੀਆਂ ਵਿੱਚ ਰੋਲ ਰਹੀ ਹੈ ਹਾਲਾਂਕਿ ਕਿਸਾਨ ਪਹਿਲਾਂ ਹੀ ਕੁਦਰਤ ਦੀ ਕਰੋਪੀ ਅਤੇ ਗੜੇ ਮਾਰੀ ਦੇ ਝੰਬੇ ਪਏ ਹਨ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਰਕੇ ਲੱਖਾਂ ਏਕੜ ਕਣਕ ਬਰਬਾਦ ਹੋ ਚੁੱਕੀ ਹੈ ਜਿਸ ਦਾ ਸਰਕਾਰ ਨੇ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਉਲਟਾ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਰੋਲਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਛਾਹੜ ਦੀ ਅਨਾਜ ਮੰਡੀ ਵਿਖੇ ਨਾਰੇਬਾਜੀ ਕਰਕੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਣਕ ਦੀ ਖਰੀਦ ਜਲਦ ਸ਼ੁਰੂ ਨਾ ਕੀਤੀ ਤਾਂ ਇਸ ਸਬੰਧੀ ਜਲਦੀ ਹੀ ਅਗਲਾ ਐਕਸ਼ਨ ਉਲੀਕਿਆ ਜਾਵੇਗਾ। ਇਸ ਮੌਕੇ ਹਾਜ਼ਰ ਬਲਾਕ ਖਜਾਨਚੀ ਜਗਦੀਪ ਸਿੰਘ ਮਹਿਲਾਂ, ਪਰਸ਼ੋਤਮ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।