- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਹਲਕਾ ਸਨੌਰ ਵਿਖੇ ਝਾੜੂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜੀਐਸ.ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵੱਲੋਂ ਦਿੱਤੀ ਪੰਜਾਬ ਪੱਧਰੀ ਝਾੜੂ ਫੂਕਣ ਦੀ ਕਾਲ ਤਹਿਤ ਹਲਕਾ ਸਨੌਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਮੁਜ਼ਾਹਰਾ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਉਠਾਈ। ਪ੍ਰਦਰਸ਼ਨਕਾਰੀਆਂ ਨੇ ਝਾੜੂ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ ਤੇ ਸਰਕਾਰ ਨੂੰ ਇਸ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ। ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੱਕ ਇਸ ਮਾਮਲੇ ਨੂੰ ਲੋਕਾਂ ਸਾਹਮਣੇ ਉਠਾਇਆ ਜਾਂਦਾ ਰਹੇਗਾ।