ਪੱਤਰ ਪ੍ਰਰੇਰਕ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਚ ਲੰਮੇ ਸਮੇਂ ਤੋਂ ਡੇਲੀਵੇਜ਼ 'ਤੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਾਮਿਆਂ ਵਲੋਂ ਅੱਜ ਰਜਿਸਟਰਾਰ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸਫਾਈ ਕਾਮਿਆਂ ਵਿਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ। ਧਰਨੇ ਦੀ ਅਗਵਾਈ ਕਰ ਰਹੇ ਜਤਿੰਦਰ ਸਿੰਘ ਕਾਲਾ ਨੇ ਕਿਹਾ ਕਿ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪ੍ਰਸਾਸ਼ਨ ਕਾਮਿਆਂ ਦੀ ਮੰਗ ਪੂਰੀ ਕਰਨ ਦੀ ਬਜਾਏ ਝੂਠੇ ਭਰੋਸੇ ਦੇ ਰਿਹਾ ਹੈ। ਕੋਈ ਸੁਣਵਾਈ ਨਾ ਹੋਣ 'ਤੇ ਮਜਬੂਰਨ ਅੱਜ ਧਰਨਾ ਲਾਉਣਾ ਪਿਆ ਹੈ। ਕਾਲਾ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਨੇ ਮੁਲਾਜਮਾਂ ਦੀ ਮੰਗ ਪੂਰੀ ਕਰਨ ਲਈ ਜਲਦ ਕੋਈ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਕਾਲਾ ਨੇ ਕਿਹਾ ਕਿ ਵਰਸਿਟੀ ਲੋਕ ਸਭਾ ਚੋਣਾ ਤੋਂ ਪਹਿਲਾਂ ਮੁਲਾਜਮਾਂ ਨੂੰ ਉਨਾਂ ਦੀ ਮੰਗ ਪੂਰੀ ਕਰਨ ਦਾ ਭਰੋਸਾ ਦੇ ਰਹੀ ਹੈ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।