ਹਰਿੰਦਰ ਸ਼ਾਰਦਾ, ਪਟਿਆਲਾ : ਨਰਸਿੰਗ ਐਨਸਿਲਰੀ ਤੇ ਦਰਜਾ ਚਾਰ ਕਾਮਿਆਂ ਵੱਲੋਂ ਪੱਕੇ ਕਰਨ ਦੀਆਂ ਮੰਗਾਂ ਲਾਗੂ ਨਾ ਹੋਣ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਵਲ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਜਿਨ੍ਹਾਂ ਨੂੰ ਪੋਲੋ ਗਰਾਊਂਡ ਸਾਹਮਣੇ ਵੱਡੀ ਗਿਣਤੀ 'ਚ ਖੜ੍ਹੀ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤਕ ਕਰਮਚਾਰੀਆਂ ਤੇ ਨਰਸਾਂ ਵੱਲੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਜਾ ਰਹੀ ਸੀ।

ਇਸ ਦੌਰਾਨ ਸੰਦੀਪ ਕੌਰ, ਮਨਪ੍ਰੀਤ ਕੌਰ ਤੇ ਰਾਜੇਸ਼ ਬਾਂਸਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 18 ਤਕ ਉਨ੍ਹਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਜੋ ਕਿ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ ਹੈ। ਰੋਸ ਵਜੋਂ ਉਨ੍ਹਾਂ ਵੱਲੋਂ ਅੱਜ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਤੁਰੰਤ ਦਰਜਾ ਚਾਰ ਮੁਲਾਜ਼ਮਾਂ ਅਤੇ ਨਰਸਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਦੇਣੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Posted By: Seema Anand