ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
24 ਜਨਵਰੀ ਨੂੰ ਦਿੜ੍ਹਬਾ ਰੈਲੀ ਵਿੱਚ ਪਰਿਵਾਰਾਂ ਸਮੇਤ ਪੁਜਣ ਦਾ ਐਲਾਨ
Publish Date: Wed, 21 Jan 2026 04:44 PM (IST)
Updated Date: Wed, 21 Jan 2026 04:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ’ਤੇ ਸਮਾਣਾ ਤਹਿਸੀਲ ਦੇ ਗੇਟ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੈਲੀਆਂ ਕੀਤੀ। ਸਬ ਕਮੇਟੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜ ਕੇ ਇਕੱਠਾਂ ਵਲੋਂ 24 ਜਨਵਰੀ ਵਾਲੇ ਦਿਨ ਦਿੜ੍ਹਬਾ ਦਾਣਾ ਮੰਡੀ ਵਿਚ ਰੱਖੀ ਰੈਲੀ ਵਿੱਚ ਪਰਿਵਾਰਾਂ ਸਮੇਤ ਕਾਫਲੇ ਬੰਨ੍ਹ ਕੇ ਪੁੱਜਣ ਦਾ ਐਲਾਨ ਕੀਤਾ ਗਿਆ। ਇਹ ਰੈਲੀਆਂ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂ ਵੱਧੀ ਅਰਸੇ ਤੋਂ ਕੰਮ ਕਰਦੇ ਜਲ ਸਪਲਾਈ, ਪਾਵਰਕੌਮ,ਵੇਰਕਾ ਮਿਲਕ ਪਲਾਂਟ, ਸੀਵਰੇਜ ਬੋਰਡ, ਪੀ ਡਬਲਿਊ ਡੀ ਇਲੈਕਟਰੀਕਲ,ਫਰਦ ਕੇਂਦਰ, ਵੇਅਰ ਹਾਊਸ, ਇਤਿਆਦਿ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸਡ ਇਨਲਿਸਟਮੈਂਟ ਦਿਹਾੜੀ ਦਾਰ ਅਤੇ ਠੇਕਾ ਮੁਲਾਜ਼ਮਾਂ ਵਲੋਂ ਕੀਤੀਆਂ ਗਈਆਂ। ਮੋਰਚੇ ਦੇ ਆਗੂ ਹਾਕਮ ਸਿੰਘ ਧਨੇਠਾ ਵਲੋਂ ਦਸਿਆ ਗਿਆ ਕਿ ਅਸੀਂ ਪੰਜਾਬ ਸਰਕਾਰ ਅਧੀਨ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਬਤੋਰ ਆਊਟਸੋਰਸਡ ਇਨਲਿਸਟਮੈਂਟ ਦਿਹਾੜੀ ਦਾਰ ਅਤੇ ਠੇਕਾ ਮੁਲਾਜ਼ਮਾਂ ਦੇ ਰੂਪ ਵਿਚ ਵੱਖ-ਵੱਖ ਕੰਪਨੀਆਂ ਅਤੇ ਸੁਸਾਇਟੀਆਂ ਵੱਲੋਂ ਤਾਇਨਾਤ ਮੁਲਾਜ਼ਮ ਹਾਂ। ਇਸ ਲੰਬੇ ਅਰਸੇ ਤੋਂ ਹੀ ਪੰਜਾਬ ਸਰਕਾਰ ਵੱਲੋਂ ਮੰਗ ਰਹੀ ਹੈ ਕਿ ਭਾਰਤੀ ਸੰਵਿਧਾਨ ਮੁਤਾਬਕ ਸਥਾਈ ਸੇਵਾ ਦੀ ਲੋੜ ਦੇ ਖੇਤਰਾਂ ’ਚ ਪੱਕਾ ਰੁਜ਼ਗਾਰ ਦਿੱਤਾ ਜਾਵੇ। ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਸਾਡੀ ਤਨਖਾਹ ਤੈਅ ਕੀਤੀ ਜਾਵੇ। ਮੁਲਾਜ਼ਮ ਜਥੇਬੰਦੀਆਂ ਕਾਫਲੇ ਬੰਨ੍ਹ ਕੇ 24 ਜਨਵਰੀ ਦੀ ਦਿੜ੍ਹਬਾ ਰੈਲੀ ’ਚ ਸ਼ਮੂਲੀਅਤ ਲਈ ਤਿਆਰੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਬ੍ਰਾਂਚ ਪ੍ਰਧਾਨ ਬਲਕਾਰ ਸਿੰਘ ਕਕਰਾਲਾ, ਲਖਵਿੰਦਰ ਸਿੰਘ, ਸਰਬਜੀਤ ਕੌਰ ਨੇ ਸੰਬੋਧਨ ਕੀਤਾ।