ਭੁਪਿੰਦਰ ਲਵਲੀ, ਬਲਬੇੜ੍ਹਾ : ਹਲਕਾ ਸਨੌਰ ਦੇ ਪਿੰਡ ਨੌਗਾਵਾਂ ਵਿਖੇ ਆਟਾ-ਦਾਲ ਸਕੀਮ ਤਹਿਤ ਰਾਸ਼ਨ ਕਾਰਡ ਬਣਵਾਉਣ ਦੀ ਮੰਗ ਨੰੂ ਲੈ ਕੇ ਪਿੰਡ ਦੇ ਲੋੜਵੰਦ ਪਰਿਵਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਜਾਹਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮਾਇਆ ਦੇਵੀ, ਰਣਜੀਤ ਸਿੰਘ, ਭਜਨ ਸਿੰਘ, ਬਲਵਿੰਦਰ ਕੌਰ, ਬਲਜੀਤ ਕੌਰ, ਕੁਲਦੀਪ ਸਿੰਘ, ਮਨਪ੍ਰਰੀਤ ਕੌਰ, ਪਰਮਜੀਤ ਕੌਰ, ਰਮਨਦੀਪ ਕੌਰ, ਨਿਸ਼ਾ, ਕਮਲਜੀਤ ਸਿੰਘ ਤੇ ਹੋਰ ਪਰਿਵਾਰਾਂ ਨੇ ਦੱਸਿਆ ਕਿ ਸਾਡੇ ਕਈ ਪਰਿਵਾਰਾਂ ਦੇ ਆਟਾ ਦਾਲ ਸਕੀਮ ਵਾਲੇ ਕਾਰਡ ਸਬੰਧਤ ਵਿਭਾਗ ਵਲੋਂ ਕੱਟੇ ਗਏ ਹਨ ਤੇ ਕਈ ਪਰਿਵਾਰਾਂ ਦੇ ਰਾਸ਼ਨ ਕਾਰਡ ਅਜੇ ਤੱਕ ਨਹੀਂ ਬਣੇ ਇਨ੍ਹਾਂ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸਾਡੇ ਰਾਸ਼ਨ ਵਾਲੇ ਰਾਸ਼ਨ ਕਾਰਡ ਤੁਰੰਤ ਬਣਾ ਕੇ ਇਨਸਾਫ਼ ਦਿੱਤਾ ਜਾਵੇ।