ਗੁਲਸ਼ਨ ਸ਼ਰਮਾ, ਪਟਿਆਲਾ

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਨਾਭਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਕਾਰਜਕਾਰੀ ਇੰਜੀਨੀਅਰ (ਈਈ-2) ਖ਼ਿਲਾਫ ਬੀਤੇ ਦਿਨੀਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਲਸੋਈ ਤੇ ਬ੍ਾਂਚ ਪ੍ਰਧਾਨ ਧਰਮਪਾਲ ਸਿੰਘ ਲੌਟ ਨੇ ਕਿਹਾ ਕਿ ਮੰਗਾਂ ਸਬੰਧੀ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਈਈ-2 ਨਾਲ 18 ਸਤੰਬਰ ਨੂੰ ਮੁੱਖ ਦਫ਼ਤਰ ਵਿਖੇ ਹੋਵੇਗੀ। ਆਗੂਆਂ ਮੁਤਾਬਕ ਜੇ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਵਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਤੁਰੰਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਇਸ ਮੌਕੇ ਮੁਕੇਸ਼ ਕੰਡਾ, ਅਰਵਿੰਦਰ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਦੀਪਕ ਕੁਮਾਰ, ਵਿਜੇ ਸ਼ਰਮਾ, ਮੰਗਲ ਰਾਮ ਆਦਿ ਹਾਜ਼ਰ ਸਨ।