ਭਾਰਤ ਭੂਸ਼ਣ ਗੋਇਲ, ਸਮਾਣਾ

ਸ੍ਰੀ ਗੁਰੂ ਗੰ੍ਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਦੀਆਂ 2015 ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ ਵਿਚ ਇਨਸਾਫ਼ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜੱਥੇਬੰਦੀਆਂ ਨੇ ਪਾਤੜਾਂ-ਪਟਿਆਲਾ ਸੜਕ ਨੂੰ ਦੋ ਘੰਟੇ ਤੋਂ ਵੱਧ ਸਮੇਂ ਲਈ ਜਾਮ ਕੀਤਾ ਅਤੇ ਸ਼ਾਤਮਈ ਧਰਨਾ ਦਿੱਤਾ। ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਧਰਨੇ ਵਾਲੀ ਥਾਂ 'ਤੇ ਪਹੰੁਚੇ ਤਹਿਸੀਲਦਾਰ ਸਮਾਣਾ ਗੁਰਲੀਨ ਕੌਰ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਅਤੇ ਅਪਮਾਨ ਨੂੰ ਰੋਕਣ ਲਈ ਵਿਸ਼ੇਸ਼ ਵੱਖਰਾ ਕਾਨੂੰਨ ਬਣਾਇਆ ਜਾਵੇ ਜਿਸ ਵਿਚ ਸ੍ਰੀ ਗੁਰੂ ਗੰ੍ਥ ਸਾਹਿਬ, ਗੁਰਬਾਣੀ ਅਤੇ ਧਾਰਮਿਕ ਸਥਾਨਾਂ ਦੇ ਅਪਮਾਨ ਕਰਨ ਵਾਲੇ ਦੋਸ਼ੀ ਜਾਂ ਦੋਸ਼ੀਆਂ ਨੂੰ ਉਮਰ ਕੈਦ ਜਾਂ ਸਜਾ-ਏ-ਮੌਤ ਦੀ ਵਿਵਸਥਾ ਹੋਵੇ। ਬਹਿਬਲ ਕਲਾਂ ਅਤੇ ਕੋਟਕਪੁਰਾ ਦੇ ਗੋਲੀ ਕਾਂਡਾਂ ਜਿਸ ਵਿਚ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ ਸੀ, ਦੇ ਮਾਮਲੇ ਵਿਚ ਅਸਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨਾਂ 'ਤੇ ਮੁਕੱਦਮਾ ਚਲਾਇਆ ਜਾਵੇ ਅਤੇ ਕਾਨੂੰਨ ਮੁਤਾਬਿਕ ਸਜਾਵਾਂ ਦਿਵਾਈਆਂ ਜਾਣ। ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਦੇ ਮੁਖੀ ਨੂੰ ਗਿ੍ਫ਼ਤਾਰ ਕਰਕੇ ਪੰਜਾਬ ਲਿਆ ਕੇ ਉਸ 'ਤੇ ਮੁਕੱਦਮਾ ਚਲਾਇਆ ਜਾਵੇ। ਗੁਰੂਸਰ ਸੁਧਾਰ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਵਿਚੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਸਰੂਪ ਬਰਾਮਦ ਕੀਤੇ ਜਾਣ। ਬੇਅਦਬੀ ਮਾਮਲਿਆਂ ਵਿਚ ਡੇਰਾ ਮੁਖੀ ਦੇ ਭਗੌੜੇ ਤਿੰਨ ਚੇਲਿਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ। ਬੇਅਦਬੀ ਮਾਮਲਿਆਂ ਦੇ ਅਸਲ ਸਾਜਿਸ਼ ਕਰਤਾਵਾਂ ਨੂੰ ਨੰਗਾ ਕੀਤਾ ਜਾਵੇ ਅਤੇ ਉਨਾਂ 'ਤੇ ਮੁਕੱਦਮਾ ਚਲਾਇਆ ਜਾਵੇ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਬੇਅਦਬੀ ਦੀ ਸਿੱਖ ਸੰਗਤ ਨੇ ਨਿੰਦਿਆ ਕੀਤੀ ਅਤੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਅਸਲ ਸਾਜਿਸ਼ ਕਰਤਾਵਾਂ ਨੂੰ ਨੰਗਾ ਕੀਤਾ ਜਾਵੇ ਅਤੇ ਗਿ੍ਫ਼ਤਾਰ ਕੀਤਾ ਜਾਵੇ। ਸਿੱਖ ਆਗੂਆ ਨੇ ਮੁੱਖ ਮੰਤਰੀ ਨੂੰ ਚਿੰਤਾਵਨੀ ਭਰੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ 12 ਅਕਤੂਬਰ ਤੱਕ ਸਿੱਖਾਂ ਨੂੰ ਨਿਆਂ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਫਤਿਹਗੜ ਛੰਨਾ, ਭਾਈ ਸਰੂਪ ਸਿੰਘ ਸੰਧਾ, ਭਾਈ ਬਗੀਚਾ ਸਿੰਘ ਵੜੈਚ, ਦਲਜੀਤ ਸਿੰਘ ਰਿੰਪਲ, ਪਰਮਜੀਤ ਸਿੰਘ, ਕਰਮਜੀਤ ਸਿੰਘ, ਮਹਿਤਾਬ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ ਮਾਨ, ਭੋਲਾ ਸਿੰਘ ਸਰਪੰਚ, ਜਸਵੰਤ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ, ਨਿਧਾਨ ਸਿੰਘ, ਜਸਵਿੰਦਰ ਸਿੰਘ, ਨਿਰਭੈ ਸਿੰਘ, ਲਾਡੀ ਸਿੰਘ ਆਦਿ ਹਾਜ਼ਰ ਸਨ।