ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੇ ਅੜੀਅਲ ਵਤੀਰੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕ੍ਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਤੇ ਗੋਬਿੰਦਪੁਰਾ ਪੈਂਦ ਟੋਲ ਪਲਾਜ਼ੇ 'ਤੇ ਲਾਇਆ ਗਿਆ ਧਰਨਾ 48ਵੇਂ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਰੋਹ ਵਿਚ ਆਏ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕ੍ਾਂਤੀਕਾਰੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਕੇਂਦਰ ਵੱਲੋਂ ਅਪਣਾਇਆ ਜਾ ਰਿਹਾ ਵਤੀਰਾ ਕਿਸਾਨ ਵਿਰੋਧੀ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਸਾਂਝੇ ਸੰਘਰਸ਼ ਤਹਿਤ ਦਿੱਲੀ ਜਾਣ ਦੀਆਂ ਤਿਆਰੀਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਓਨੀ ਦੇਰ ਤਕ ਕਿਸਾਨ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਚੱਲੋ' ਪ੍ਰਰੋਗਰਾਮ ਨੂੰ ਕਾਮਯਾਬ ਕਰਨ ਲਈ ਜਥੇਬੰਦੀਆਂ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਵਿੱਢੀਆਂ ਹੋਈਆਂ ਹਨ ਅਤੇ ਪਿੰਡ ਪਿੰਡ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੌਕੇ ਕ੍ਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਸਾਹਿਬ ਸਿੰਘ ਦੁਤਾਲ, ਰਾਮਚੰਦ ਚੁਨਾਗਰਾ, ਨਸੀਬ ਚੰਦ ਪੈੰਦ, ਸੂਬੇਦਾਰ ਨਰਾਤਾ ਸਿੰਘ, ਸੁਖਦੇਵ ਸਿੰਘ ਹਰਿਆਓ ਤੇ ਘੇਸਾ ਰਾਮ ਨਾਈਵਾਲਾ ਆਦਿ ਹਾਜ਼ਰ ਸਨ।