ਪੁੱਡਾ ਦੇ ਨਾਂ ਜ਼ਮੀਨ ਤਬਦੀਲ ਕਰਨ ਦੇ ਵਿਰੋਧ ’ਚ ਹੋਈ ਰੋਸ ਰੈਲੀ
ਪੁੱਡਾ ਦੇ ਨਾਮ ਜਮੀਨ ਤਬਦੀਲ ਕਰਨ ਦੇ ਵਿਰੋਧ ’ਚ ਹੋਈ ਰੋਸ ਰੈਲੀ
Publish Date: Tue, 17 Feb 2026 05:50 PM (IST)
Updated Date: Wed, 18 Feb 2026 04:09 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਬਿਜਲੀ ਮੁਲਾਜ਼ਮ ਏਕਤਾ ਮੰਚ, ਜੁਆਇੰਟ ਫੋਰਮ ਪੰਜਾਬ ਤੇ ਪੈਨਸ਼ਨਰ ਯੂਨੀਅਨਾਂ ਦੇ ਸੱਦੇ ’ਤੇ ਦਿੱਤੇ ਸੰਘਰਸ਼ ਅਨੁਸਾਰ ਮੰਡਲ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮਨੇਜਮੈਟ ਵੱਲੋਂ ਬਿਜਲੀ ਨਿਗਮ ਦੀ ਪਟਿਆਲਾ ਸ਼ਹਿਰ ਦੇ ਬਡੂੰਗਰ ਵਿਖੇ 50 ਏਕੜ ਜ਼ਮੀਨ ਪੁੱਡਾ ਦੇ ਨਾਂ ਤਬਦੀਲ ਕਰਨ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੁਬਾਈ ਆਗੂ ਪੂਰਨ ਸਿੰਘ ਖਾਈ, ਜੰਗੀਰ ਸਿੰਘ, ਜਸਵਿੰਦਰ ਸਿੰਘ ਜੱਸਾ ਤੇ ਰਾਮ ਚੰਦਰ ਸਿੰਘ ਖਾਈ ਨੇ ਦੱਸਿਆ ਕਿ ਪਾਵਰਕਾਮ ਦੀ ਮਨੇਜਮੈਂਟ ਨੇ ਪਿਛਲੇ ਸਾਲ ਵਿਚ ਅਤੇ ਹੁਣ 14 ਜਨਵਰੀ ਨੂੰ ਗੈਸਟ ਹਾਊਸ ਮੁਹਾਲੀ ਵਿਖੇ ਮੀਟਿੰਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵਾਜਬ ਮੰਗਾਂ ਨੂੰ ਲਾਗੂ ਕਰਨ ਲਈ ਬਚਨ ਬੱਧਤਾ ਕੀਤੀ ਸੀ ਅਤੇ ਮੀਟਿੰਗ ਵਿਚ ਸਰਕਾਰੀ ਜ਼ਮੀਨਾਂ ਨਾ ਵੇਚਣ ਦਾ ਫ਼ੈਸਲਾ ਕੀਤਾ ਗਿਆ ਸੀ ਪ੍ਰੰਤੂ ਕੀਤੇ ਵਾਅਦੇ ਦੇ ਉਲਟ ਮੁਲਾਜ਼ਮਾਂ ਦੀ ਕੋਈ ਵੀ ਮੰਗ ਲਾਗੂ ਨਹੀਂ ਕੀਤੀ ਗਈ ਤੇ ਉਲਟਾ ਪੰਜਾਬ ਸਰਕਾਰ ਵੱਲੋਂ ਘਾਟੀਆਂ ਨੀਤੀਆਂ ਨੂੰ ਲਾਗੂ ਕਰਨ ਕਰ ਕੇ ਪੰਜਾਬ ਦੇ ਪੈਸੇ ਨੂੰ ਪਾਣੀ ਦੀ ਤਰ੍ਹਾਂ ਲੁੱਟ ਆਇਆ ਜਾ ਰਿਹਾ ਹੈ ਅਤੇ ਸਰਕਾਰੀ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਸਰਕਾਰੀ ਜ਼ਮੀਨਾਂ ਵੇਚਣ ਵਾਲੇ ਫ਼ੈਸਲਿਆਂ ਨੂੰ ਰੋਕਣ ਲਈ ਇੱਕਠੇ ਹੋ ਕੇ ਸੰਘਰਸ਼ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਮੌਕੇ ਮਹਿੰਦਰ ਸਿੰਘ ਲਹਿਰਾ, ਜਗਸੀਰ ਸਿੰਘ ਰਾਮਗੜ੍ਹ, ਜਸਵੀਰ ਸਿੰਘ, ਬਲਵਿੰਦਰਪਾਲ ਕੌਸ਼ਿਕ, ਮਨਪ੍ਰੀਤ ਸਿੰਘ, ਗੁਰਛੈਬਰ ਸਿੰਘ ਪਸੋਰ ,ਹਰਦੀਪ ਸਿੰਘ ਖਾਈ, ਪ੍ਰਦੀਪ ਕੁਮਾਰ ਤੇ ਮਨਜੀਤ ਕੁਮਾਰ ਮੌਜੂਦ।