ਉਪ ਚੇਅਰਮੈਨ ਵੱਲੋਂ ਬਾਸਮਾ ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਪੀਆਰਟੀਸੀ ਦੇ ਉਪ ਚੇਅਰਮੈਨ ਵੱਲੋਂ ਬਾਸਮਾ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ
Publish Date: Fri, 01 May 2026 06:24 PM (IST)
Updated Date: Fri, 01 May 2026 06:26 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਾਸਮਾ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਪੀਆਰਟੀਸੀ ਦੇ ਉਪ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ, ਬੱਚਿਆਂ ਲਈ ਆਧੁਨਿਕ ਟੱਚ ਪੈਨਲ ਅਤੇ ਨਵਾਂ ਫਰਨੀਚਰ ਸਕੂਲ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਝਾੜਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਵਜੋਂ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਿੱਖਿਆ ਖੇਤਰ ਵਿਚ ਵੱਡੇ ਸੁਧਾਰਾਂ ਦੇ ਤਹਿਤ ਲਗਭਗ 28,000 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫ਼ਿੰਨਲੈਂਡ ਵਰਗੇ ਦੇਸ਼ਾਂ ਵਿਚ ਟਰੇਨਿੰਗ ਦੇ ਕੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਤਿਆਰ ਕੀਤਾ ਗਿਆ ਹੈ। ਬਲਵਿੰਦਰ ਸਿੰਘ ਝਾੜਵਾਂ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋ ਚੁੱਕੇ ਹਨ, ਜਿਸ ਕਰਕੇ ਮਾਪੇ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸਹੋਤਰਾ, ਪਿੰਡ ਦੇ ਸਰਪੰਚ ਗੁਰਦੀਪ ਸਿੰਘ, ਸੁਖਦਰਸ਼ਨ ਸਿੰਘ ਬਲਾਕ ਪ੍ਰਧਾਨ, ਪੰਚ ਬਗਾ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਅਸ਼ੋਕ ਕੁਮਾਰ, ਸਤਵਿੰਦਰ ਸੱਤੀ, ਹਨੀ ਰਮਨਗਰ ਸੈਣੀਆਂ, ਸੁੱਖਵੀਰ ਮੋਹੀ, ਕਮਲਜੀਤ ਰਾਮਨਗਰ ਸੈਣੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।