- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਆਰਟੀਸੀ ਚੇਅਰਮੈਨ ਜੁਨੇਜਾ ਨੇ ਪਿੰਡ ਢੱਕੜਬਾ ਵਿਖੇ ਨਵੇਂ ਬੱਸ ਸਟਾਪ ਦਾ ਕੀਤਾ ਉਦਘਾਟਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਪਟਿਆਲਾ-ਸਮਾਣਾ ਮੁੱਖ ਮਾਰਗ ’ਤੇ ਸਥਿਤ ਪਿੰਡ ਢੱਕੜਬਾ ਵਿਖੇ ਨਵੇਂ ਬਣੇ ਬੱਸ ਸਟਾਪ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ, ਮੋਹਤਬਰਾਂ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਚੇਅਰਮੈਨ ਅੱਗੇ ਮੁੱਖ ਮੰਗ ਰੱਖੀ ਗਈ ਕਿ ਪਿੰਡ ’ਚੋਂ ਲੰਘਦੀਆਂ ਸਰਕਾਰੀ ਬੱਸਾਂ ਦੇ ਠਹਿਰਾਅ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਚਾਇਤ ਦੀ ਮੰਗ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਐਲਾਨ ਕੀਤਾ ਕਿ ਬਹੁਤ ਜਲਦ ਪੀ.ਆਰ.ਟੀ.ਸੀ. ਦੀਆਂ ਸਾਰੀਆਂ ਰੂਟ ਵਾਲੀਆਂ ਬੱਸਾਂ ਢੱਕੜਬਾ ਬੱਸ ਸਟਾਪ ’ਤੇ ਰੁਕਣੀਆਂ ਸ਼ੁਰੂ ਹੋ ਜਾਣਗੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੁਨੇਜਾ ਨੇ ਆਖਿਆ,