ਪੀਆਰਟੀਸੀ ਠੇਕਾ ਮੁਲਾਜਮਾਂ ਕੀਤੀ ਗੇਟ ਰੈਲੀ, ਨਾਅਰੇਬਾਜੀ ਪੀਆਰਟੀਸੀ ਠੇਕਾ ਮੁਲਾਜਮਾਂ ਕੀਤੀ ਗੇਟ ਰੈਲੀ, ਨਾਅਰੇਬਾਜੀ
Publish Date: Mon, 27 Jul 2026 04:34 PM (IST)
Updated Date: Tue, 28 Jul 2026 04:01 AM (IST)
3-4 ਅਤੇ 5 ਅਗਸਤ ਦੀ ਹੜਤਾਲ ਕਰਕੇ ਚੱਕਾ ਜਾਮ ਦਾ ਕੀਤਾ ਐਲਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਸਥਾਨਕ ਬੱਸ ਸਟੈਡ ’ਚ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਇਸਦੇ ਨਾਲ ਹੀ 3, 4 ਅਤੇ 5 ਅਗਸਤ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ ਅਤੇ ਡਿੱਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕਰਕੇ ਗੁੰਮਰਾਹ ਕਰ ਰਹੀ ਹੈ। ਮੌਜੂਦਾ ਸਰਕਾਰ ਦੇ ਸਮੇ ਤੇ ਤਕਰੀਬਨ 800 ਬੱਸਾਂ ਕੰਡਮ ਹੋ ਚੁੱਕੀਆਂ ਹਨ। ਸਰਕਾਰ ਵੱਲੋਂ ਇੱਕ ਵੀ ਬੱਸ ਨਹੀਂ ਪਾਈ ਗਈ। ਸਿਰਫ 696 ਬੱਸਾ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਡਿਪੂ ਕੈਸ਼ੀਅਰ ਸਤਵਿੰਦਰ ਸਿੰਘ ਦਿਆਲਗੜ੍ਹ, ਵਾਈਸ ਪ੍ਰਧਾਨ ਲਖਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸੰਗਰੂਰ ਡਿੱਪੂ ਵਿੱਚ 25 ਬੱਸਾਂ ਇਸ ਸਰਕਾਰ ਦੇ ਕਾਰਜਕਾਲ ਵਿਚ ਕੰਡਮ ਹੋ ਚੁੱਕੀਆ ਹਨ ਅਤੇ ਇਕ ਵੀ ਬੱਸ ਸਰਕਾਰ ਵਲੋ ਨਵੀ ਨਹੀ ਪਾਈ ਗਈ। ਸਪੇਆਰ ਪਾਰਟ ਤੋਂ ਬਿਨਾਂ ਖੜੀਆਂ ਹਨ। ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਰਿੰਕੂ ਨਾਥ, ਗਗਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ 24 ਜੂਨ 2026 ਦੀ ਮੀਟਿੰਗ ਵਿੱਚ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ। ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ। ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ। ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆ ਸਰਕਾਰ ਵਾਂਗੂ ਹੀ ਲਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ ਜੇਕਰ ਸਰਕਾਰ ਨੇ ਮੰਗਾ ਦਾ ਹੱਲ ਨਾ ਕੀਤਾ ਤਾ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਸਰਕਾਰ ਜਾਂ ਮੈਨਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ