- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਵਿਭਾਗੀ ਨਿਯਮਾਂ ਅਤੇ ਹੋਰ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ 29 ਅਕਤੂਬਰ ਨੂੰ ਅਗਲੀ ਮੀਟਿੰਗ ਸੱਦੀ ਗਈ ਹੈ। ਇਸ ਦੇ ਨਾਲ ਹੀ ਹੜਤਾਲ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ’ਤੇ ਵਿਚਾਰ ਕਰ ਕੇ ਉਨ੍ਹਾਂ ਨੂੰ ਢੁਕਵੀਂ ਰਾਹਤ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਹੜਤਾਲ ਖ਼ਤਮ ਹੋਣ ਨਾਲ ਪੂਰੇ ਪੰਜਾਬ ਵਿੱਚ ਬੱਸ ਸੇਵਾਵਾਂ ਮੁੜ ਆਮ ਵਾਂਗ ਬਹਾਲ ਹੋ ਗਈਆਂ ਹਨ, ਜਿਸ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬ ਰੋਡਵੇਜ਼,ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਦੇ ਚੌਥੇ ਦਿਨ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਸਥਿਤ ਪੀਆਰਟੀਸੀ ਦੇ ਮੁੱਖ ਦਫ਼ਤਰ ਪਹੁੰਚ ਕੇ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ।
ਪ੍ਰਦਰਸ਼ਨਕਾਰੀ ਕਾਮਿਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਮੰਗਾਂ ਮੰਨੇ ਜਾਣ ਦੇ ਸਬੰਧ ਵਿੱਚ ਲਿਖਤੀ ਪੱਤਰ ਨਹੀਂ ਮਿਲਦਾ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ। ਇਸ ਕਰਕੇ ਮੰਤਰੀ ਵੱਲੋਂ ਹੜਤਾਲ ਖ਼ਤਮ ਹੋਣ ਦੇ ਐਲਾਨ ਅਤੇ ਕਾਮਿਆਂ ਦੀ ਸ਼ਰਤ ਵਿਚਾਲੇ ਸਥਿਤੀ ਸਪੱਸ਼ਟ ਹੋਣੀ ਅਜੇ ਬਾਕੀ ਹੈ।
ਕਾਮਿਆਂ ਵਿਰੁੱਧ ਦਰਜ ਮਾਮਲਿਆਂ ਦੀ ਹੋਵੇਗੀ ਸਮੀਖਿਆ
ਮੰਤਰੀ ਨੇ ਇਹ ਵੀ ਕਿਹਾ ਕਿ ਸੰਘਰਸ਼ ਦੌਰਾਨ ਕਾਮਿਆਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗੀ ਨਿਯਮਾਂ ਅਤੇ ਹੋਰ ਲਟਕਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ 29 ਅਕਤੂਬਰ ਨੂੰ ਅਗਲੀ ਮੀਟਿੰਗ ਨਿਰਧਾਰਿਤ ਕੀਤੀ ਗਈ ਹੈ।
ਹੁਣ ਸਭ ਦੀਆਂ ਨਜ਼ਰਾਂ ਸਰਕਾਰ ਵੱਲੋਂ ਲਿਖਤੀ ਭਰੋਸਾ ਜਾਰੀ ਕਰਨ ਅਤੇ ਕਰਮਚਾਰੀ ਯੂਨੀਅਨਾਂ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਹੋਈਆਂ ਹਨ। ਲਿਖਤੀ ਪੱਤਰ ਮਿਲਣ ਤੋਂ ਬਾਅਦ ਹੀ ਹੜਤਾਲ ਦੀ ਸਥਿਤੀ ਅਤੇ ਬੱਸ ਸੇਵਾਵਾਂ ਦੀ ਪੂਰੀ ਬਹਾਲੀ ਨੂੰ ਲੈ ਕੇ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ।