- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਪੜ ਦੇ ਬੰਦ ਪਏ ਥਰਮਲ ਪਲਾਂਟ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸੀਐਮਡੀ ਨੇ ਸਪਸ਼ਟ ਕੀਤਾ ਕਿ ਇਸ ਉੱਤੇ ਕੰਮ ਜਾਰੀ ਹੈ, ਪਰ ਇਹ ਇਕ ਲੰਮੀ ਪ੍ਰਕਿਰਿਆ ਹੈ। ਇਸ ਤੋਂ ਇਲਾਵਾ ਪਾਵਰ ਪਰਚੇਜ਼ ਐਗਰੀਮੈਂਟਾਂ (PPA) ਬਾਰੇ ਕੇਂਦਰ ਸਰਕਾਰ ਵੱਲੋਂ ਸਪਸ਼ਟ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸੀ.ਐਮ.ਡੀ. ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਅਲ ਨੀਨੋ ਪ੍ਰਭਾਵ ਕਾਰਨ ਪੂਰੀ ਦੁਨੀਆ ਸਮੇਤ ਪੰਜਾਬ ਵਿੱਚ ਵੀ ਗਰਮੀ ਦਾ ਭਾਰੀ ਅਸਰ ਵੇਖਣ ਨੂੰ ਮਿਲਿਆ। ਇਸ ਦੌਰਾਨ ਖੇਤੀਬਾੜੀ ਲਈ ਟਿਊਬਵੈੱਲ ਅਤੇ ਪੰਪ ਲਗਾਤਾਰ ਵੱਧ ਚੱਲੇ, ਜਿਸ ਨਾਲ ਬਿਜਲੀ ਦੀ ਮੰਗ ਵਿੱਚ ਬੇਮਿਸਾਲ ਵਾਧਾ ਹੋਇਆ। ਇਸ ਵੱਡੀ ਚੁਣੌਤੀ ਦੇ ਬਾਵਜੂਦ PSPCL ਨੇ ਸਫ਼ਲਤਾਪੂਰਵਕ ਪ੍ਰਬੰਧ ਕਰਦਿਆਂ ਸਾਰੇ ਖਪਤਕਾਰਾਂ ਨੂੰ ਬਿਜਲੀ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਸਿਰਫ਼ ਬਿਜਲੀ ਪੈਦਾਵਾਰ ਵਧਾਉਣਾ ਹੀ ਕਾਫ਼ੀ ਨਹੀਂ, ਸਗੋਂ ਪੈਦਾ ਹੋਈ ਬਿਜਲੀ ਨੂੰ ਸੁਚੱਜੇ ਢੰਗ ਨਾਲ ਸਾਂਭਣਾ ਅਤੇ ਪਹੁੰਚਾਉਣਾ ਵੀ ਬੇਹੱਦ ਜ਼ਰੂਰੀ ਹੈ। ਇਸ ਮੰਤਵ ਲਈ ਭਵਿੱਖ ਵਿੱਚ ਸੂਬੇ ਦੇ ਟਰਾਂਸਮਿਸ਼ਨ ਨੈੱਟਵਰਕ ਦੀ ਸਮਰੱਥਾ ਵਧਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਰੋਪੜ ਦੇ ਬੰਦ ਪਏ ਥਰਮਲ ਪਲਾਂਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੀ.ਐਮ.ਡੀ. ਨੇ ਸਪਸ਼ਟ ਕੀਤਾ ਕਿ ਇਸ ਉੱਤੇ ਕੰਮ ਜਾਰੀ ਹੈ, ਪ੍ਰੰਤੂ ਇਹ ਇੱਕ ਲੰਮੀ ਪ੍ਰਕਿਰਿਆ ਹੈ। ਇਸ ਤੋਂ ਇਲਾਵਾ ਪਾਵਰ ਪਰਚੇਜ਼ ਐਗਰੀਮੈਂਟਾਂ (PPA) ਬਾਰੇ ਕੇਂਦਰ ਸਰਕਾਰ ਵੱਲੋਂ ਸਪਸ਼ਟ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਅਦਾਰੇ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਚੋਰੀ ਅਤੇ ਲਾਈਨ ਲਾਸਿਜ਼ ਰੋਕਣ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਨਫੋਰਸਮੈਂਟ ਟੀਮਾਂ ਜ਼ਮੀਨੀ ਪੱਧਰ 'ਤੇ ਕਾਰਵਾਈ ਕਰ ਰਹੀਆਂ ਹਨ ਅਤੇ ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕਨੈਕਸ਼ਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲ 2700 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਖੜ੍ਹਾ ਹੈ, ਜਿਸ ਦੀ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸੋਲਰ ਮੀਟਰਾਂ ਦੀ ਰੀਡਿੰਗ ਸਬੰਧੀ ਆ ਰਹੀਆਂ ਦਿੱਕਤਾਂ ਦਾ ਨਿਪਟਾਰਾ ਕਰਦਿਆਂ ਸੀ.ਐਮ.ਡੀ. ਨੇ ਭਰੋਸਾ ਦਿੱਤਾ ਕਿ ਜਲਦ ਹੀ ਫੀਲਡ ਸਟਾਫ਼ ਨੂੰ ਸੋਲਰ ਮੀਟਰ ਰੀਡਿੰਗ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।