ਬਿਕਰਮ ਕਾਲਜ ’ਚ ਕਰਵਾਈ ਪੀਟੀਏ ਦੀ ਸਾਲਾਨਾ ਜਨਰਲ ਮੀਟਿੰਗ ਬਿਕਰਮ ਕਾਲਜ ਵਿੱਚ ਪੀਟੀਏ ਦੀ ਸਾਲਾਨਾ ਜਨਰਲ ਮੀਟਿੰਗ ਦਾ ਆਯੋਜਨ
Publish Date: Sat, 03 Oct 2026 04:32 PM (IST)
Updated Date: Sat, 03 Oct 2026 04:34 PM (IST)
ਫੋਟੋ 3ਪੀਟੀਐਲ: 7: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਪੇਰੈਂਟ-ਟੀਚਰ ਐਸੋਸੀਏਸ਼ਨ (ਪੀਟੀਏ) ਦੀ ਸਾਲਾਨਾ ਜਨਰਲ ਮੀਟਿੰਗ ਅਕਾਦਮਿਕ ਸੈਸ਼ਨ 2026-27 ਲਈ ਕਾਲਜ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਪ੍ਰਿੰਸੀਪਲ ਨੇ ਮਾਪਿਆਂ, ਮਹਿਮਾਨਾਂ ਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਾਲਜ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਜ਼ਰੂਰੀ ਹੈ। ਪੀਟੀਏ ਦੀ ਵਿੱਤ ਸਕੱਤਰ ਡਾ. ਰਿਤੂ ਕਪੂਰ ਨੇ ਸਵਾਗਤੀ ਭਾਸ਼ਣ ਉਪਰੰਤ ਐਸੋਸੀਏਸ਼ਨ ਦਾ ਆਡਿਟ ਕੀਤਾ ਸਾਲਾਨਾ ਵਿੱਤੀ ਵੇਰਵਾ ਪੇਸ਼ ਕੀਤਾ। ਇਸ ਦੌਰਾਨ ਆਮਦਨ ਅਤੇ ਖਰਚਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਵਿੱਚ 2026-27 ਲਈ ਪੀਟੀਏ ਦੀ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ। ਪ੍ਰੋ. ਸਕਿੰਦਰ ਕੌਰ ਨੂੰ ਪ੍ਰਧਾਨ, ਅਮਿਤਾ ਸਿੰਗਲਾ ਨੂੰ ਸੀਨੀਅਰ ਮੀਤ ਪ੍ਰਧਾਨ, ਡਾ. ਪਰਮਜੀਤ ਕੌਰ ਨੂੰ ਮੀਤ ਪ੍ਰਧਾਨ, ਜਸਪਿੰਦਰਪਾਲ ਸਿੰਘ ਨੂੰ ਸਕੱਤਰ ਅਤੇ ਡਾ. ਰਿਤੂ ਕਪੂਰ ਨੂੰ ਵਿੱਤ ਸਕੱਤਰ ਚੁਣਿਆ ਗਿਆ। ਡਾ. ਰੇਖਾ ਰਾਣੀ ਨੂੰ ਕਾਲਜ ਬਰਸਰ ਵਜੋਂ ਕਮੇਟੀ ਵਿਚ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ ਮਾਪਿਆਂ ਅਤੇ ਅਧਿਆਪਕਾਂ ’ਚੋਂ ਮੈਂਬਰ ਚੁਣੇ ਗਏ। ਮਾਪਿਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਬੰਧਤ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।