- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਭਲਾਈ ਸਕੀਮਾਂ ਨਾਲ ਆਮ ਲੋਕਾਂ ਨੂੰ ਮਿਲੀ ਆਰਥਿਕ ਰਾਹਤ : ਨੀਨਾ ਮਿੱਤਲ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਵਾਰਡ ਨੰਬਰ 21 ਤੋਂ ਘਰ-ਘਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸ਼੍ਰੇਣੀ ਅਨੁਸਾਰ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿਆਰ ਕੀਤੇ ਰਿਪੋਰਟ ਕਾਰਡ ਅਨੁਸਾਰ ਵੱਖ-ਵੱਖ ਸਹੂਲਤਾਂ ਅਤੇ ਸਕੀਮਾਂ ਰਾਹੀਂ ਪਰਿਵਾਰਾਂ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਵਿੱਤੀ ਲਾਭ ਮਿਲ ਰਿਹਾ ਹੈ। ਮੁਹਿੰਮ ਦੌਰਾਨ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਧਾਇਕਾ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਕੱਲਪਨਾ ਕੁਕਰੇਜਾ, ਸੁਗੰਧਾ ਮਿੱਤਲ, ਕੌਂਸਲਰ ਰਮਨ ਟਿਵਾਣਾ, ਕ੍ਰਿਸ਼ਨ ਕੁਮਾਰ ਫੌਜੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।