- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਨਿਰਮਾਣ ਵਿਭਾਗ ਇੰਜੀਨੀਅਰਜ਼ ਐਸੋਸੀਏਸ਼ਨ ਇੰਜੀ ਨਿਰਮਲ ਸਿੰਘ ਭੰਗੂ ਪ੍ਰਧਾਨ ਚੁਣਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਲੋਕ ਨਿਰਮਾਣ ਵਿਭਾਗ ਦੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਮੀਟਿੰਗ ਕਰਕੇ 35 ਮੈਂਬਰੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਵਿਚ ਨਿਗਰਾਨ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਸਬ-ਡਵੀਜ਼ਨ ਇੰਜੀਨੀਅਰਾਂ ਸਮੇਤ ਵੱਖ-ਵੱਖ ਕਾਡਰਾਂ ਦੇ 100 ਤੋਂ ਵੱਧ ਇੰਜੀਨੀਅਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇੰਜੀਨੀਅਰ ਨਿਰਮਲ ਸਿੰਘ ਭੰਗੂ (ਐਕਸੀਅਨ) ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਇੰਜੀਨੀਅਰ ਅਜੈ ਸਿੰਗਲਾ ਤੇ ਇੰਜੀਨੀਅਰ ਨਿਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਇੰਜੀਨੀਅਰ ਸੌਗੰਧ ਸਿੰਘ ਭੁੱਲਰ ਨੂੰ ਮੀਤ ਪ੍ਰਧਾਨ ਅਤੇ ਇੰਜੀਨੀਅਰ ਗੁਰਮੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਮੀਟਿੰਗ ਦੌਰਾਨ ਨਵੀਂ ਕਾਰਜਕਾਰੀ ਕਮੇਟੀ ਅਤੇ ਹਾਜ਼ਰ ਇੰਜੀਨੀਅਰਾਂ ਨੇ ਸਰਕਾਰੀ ਵਿੱਤੀ ਹਿੱਤਾਂ ਦੀ ਰਾਖੀ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਸਾਰੇ ਵਿਕਾਸ ਕਾਰਜਾਂ ਵਿੱਚ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਵਿਭਾਗ ਵਿੱਚ ਮੌਜੂਦ ਤਕਨੀਕੀ ਅਮਲੇ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਕਰਨ ਦਾ ਫੈਸਲਾ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਆਪਣੀ ਅਮੀਰ ਵਿਰਾਸਤ ਨੂੰ ਕਾਇਮ ਰੱਖਦਿਆਂ ਸਾਰੇ ਵਿੱਤੀ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆਵਾਂ ਦੀ ਪਾਲਣਾ ਕਰਕੇ ਸੂਬੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇਗਾ।