
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਦੇਵੀਗਡ਼੍ਹ ’ਚ ਭਰਵਾਂ ਹੁੰਗਾਰਾ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਦੇਵੀਗਡ਼੍ਹ ਇਲਾਕੇ ਵਿੱ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਘੱਗਰ ਦਰਿਆ ਦੇ ਪੁਲ ’ਤੇ ਜਮਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਧਰਨੇ ਦੌਰਾਨ ਬਜੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਕਿ ਜਿਨ੍ਹਾਂ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਵਾਰਿਸ ਪੰਜਾਬ ਦੇ ਜਿਲਾ ਪਟਿਆਲਾ ਦੇ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਵੱਖਰੇ ਹਨ ਅਤੇ ਬਾਕੀ ਲੋਕਾਂ ਲਈ ਵੱਖਰੇ ਕਿਉਂ ਕਿ ਹੋਰ ਦੋਸ਼ੀਆਂ ਨੂੰ ਸਾਲ ਵਿੱਚ ਤਿੰਨ ਤਿੰਨ ਵਾਰ ਵਾਰ ਪੈਰੋਲ ਦਿੱਤੀ ਜਾਂਦੀ ਹੈ ਪਰ ਸਿੱਖ ਬੰਦੀਆਂ ਨੂੰ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਪੈਰੋਲ ਨਹੀਂ ਦਿੱਤੀ ਜਾਂਦੀ। ਇਸ ਮੌਕੇ ਰਾਜਵੰਤ ਕੌਰ ਘਡ਼ਾਮ ਮੀਤ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਬੰਦ ਦੇ ਸੱਦੇ ਤਹਿਤ ਦੇਵੀਗਡ਼੍ਹ ਦੇ ਬਾਜ਼ਾਰਾਂ ਵਿਚ ਵੀ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦਾ ਸਮਰਥਨ ਕੀਤਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।