
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਹਾਦਰਗੜ੍ਹ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਸ਼ੁਕਰਵਾਰ ਨੂੰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਹਾਦਰਗੜ੍ਹ ’ਚ ਭਰਵਾਂ ਹੁੰਗਾਰਾ ਮਿਲਿਆ। ਆਪਣੀਆਂ ਸਜ਼ਾਵਾ ਪੂਰੀਆਂ ਕਰ ਚੁੱਕੇ ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵਲੋਂ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪਟਿਆਲਾ ਰਾਜਪੁਰਾ ਰੋਡ ’ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਪੰਜਾਬ ਬੰਦ ਦੀ ਹਮਾਇਤ ’ਚ ਭਾਰਤੀ ਕਿਸਾਨ ਯੂਨੀਅਨ ਭਟੇੜੀਕਲਾਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਧਰਨਾ ਪ੍ਰਦਰਸ਼ਨ ਕਰਕੇ ਕੇਦਰ ਸਰਕਾਰ ਦੇ ਸਿੱਖ ਵਿਰੋਧੀ ਰਵੱਈਏ ਦੀ ਜ਼ੋਰਦਾਰ ਨਿੰਦਾ ਕੀਤੀ ਗਈ। ਇਸ ਮੌਕੇ ਐਸਪੀ ਰਾਜੇਸ਼ ਛਿੱਬਰ, ਡੀਐਸਪੀ ਰਣਬੀਰ ਸਿੰਘ ਅਤੇ ਐਸਐਚਓ ਸਦਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਫੋਰਸ ਵਲੋਂ ਸਥਿਤੀ ’ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਸੀ। ਇਸ ਮੌਕੇ ਜੰਗ ਸਿੰਘ ਭਟੇੜੀ, ਸੁਰਿੰਦਰਪਾਲ ਸਿੰਘ ਗੌਸਪੁਰ, ਜਗਵੰਤ ਸਿੰਘ ਦੌਣਕਲਾਂ, ਹਰਜੀਤ ਕੌਰ ਦੌਣਕਲਾਂ, ਜਸਵਿੰਦਰ ਕੌਰ ਦੌਣਕਲਾਂ, ਰਜਿੰਦਰ ਕੌਰ ਦੌਣਕਲਾਂ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਪਟਿਆਲਾ ਰਾਜਪੁਰਾ ਰੋਡ ’ਤੇ ਲੰਬੇ ਸਮੇਂ ਲਈ ਫਸੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।