ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ : ਸਪੀਕਰ ਸੰਧਵਾਂ
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ:ਸਪੀਕਰ ਸੰਧਵਾਂ
Publish Date: Tue, 03 Mar 2026 06:49 PM (IST)
Updated Date: Wed, 04 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ ਹੈ। ਰਾਜ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱੱਚ ਆਧੁਨਿਕ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆ ਬਣਾਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਕਾਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਉਨਾਂ ਨਾਲ ਡਾ. ਗੁਰਪ੍ਰੀਤ ਕੌਰ ਪਤਨੀ ਮੁੱਖ ਮੰਤਰੀ ਪੰਜਾਬ, ਵਿਧਾਇਕ ਅਮਰਗੜ ਜਸਵੰਤ ਸਿੰਘ ਗੱਜਣਮਾਜਰਾ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਨੌਜਵਾਨਾਂ ਦਾ ਭਵਿੱਖ ਹੀ ਨਹੀ ਬਣਾਉਂਦੀਆਂ ਸਗੋਂ ਸਮਾਜ ਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨਾਂ ਦੇ ਅਧਿਆਪਕ ਵਧਾਈ ਦੇ ਪਾਤਰ ਹਨ ਜਿਨਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ ਹੈ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ ਅਤੇ ਮਿਹਨਤ, ਅਨੁਸਾਸਨ ਅਤੇ ਇਮਾਨਦਾਰੀ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਦੀ ਸਲਾਘਾਂ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਯਤਨਾਂ ਸਦਕਾ ਸਿੱਖਿਆ ਪ੍ਰਣਾਲੀ ਵਿੱਚ ਨਵਾਂ ਉਤਸਾਹ ਪੈਦਾ ਹੋਇਆ ਹੈ। ਉਨਾਂ ਡਿਗਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਹੋਰ ਉੱਚ ਸਿੱਖਿਆ ਹਾਸਿਲ ਕਰਕੇ ਮਾਤਾ ਪਿਤਾ ਅਤੇ ਸਮਾਜ ਦਾ ਨਾਮ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਅਮਰਗੜ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਤਰਾਂ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਬੀਡੀਪੀਓ ਬਬਲਜੀਤ ਕੌਰ, ਕਾਲਜ ਦੀ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ, ਵਿਧਾਇਕ ਅਮਰਗੜ੍ਹ ਦੇ ਭਰਾ ਕੁਲਵੰਤ ਸਿੰਘ, ਪ੍ਰਿੰਸੀਪਲ ਜਗਦੀਪ ਕੌਰ ਅਹੂਜਾ, ਵਾਇਸ ਪ੍ਰਿੰਸੀਪਲ ਪ੍ਰੋ. ਮੁਹੰਮਦ ਹਲੀਮ ਸ਼ਿਆਮਾ, ਕੁਆਡੀਨੇਟਰ ਪ੍ਰੋ. ਇਕਬਾਲ ਸਿੰਘ, ਡਾ. ਅਨੂਪਰਿੰਦਰ, ਡਾ. ਸੁਪ੍ਰੀਤ ਕੌਰ, ਡਾ. ਰਮਨ ਕੁਮਾਰ, ਡਾ. ਰਾਜੂ ਰੋਸ਼ਾ ਮੌਜੂਦ ਸਨ।