
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਵਿਸ਼ਾਲ ਘਾਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅਕਾਲੀ ਦਲ ਦੇ ਆਗੂ ਵਿਸ਼ਾਲ ਘਾਰੂ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਦਲਾਅ ਤੇ ਬਿਹਤਰ ਪ੍ਰਸ਼ਾਸਨ ਦੇ ਸੁਪਨੇ ਦਿਖਾਏ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਕੋਈ ਵੱਡੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਵਿਸ਼ਾਲ ਘਾਰੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਭਲਾਈ, ਮੁਲਾਜ਼ਮਾਂ ਦੀਆਂ ਮੰਗਾਂ, ਮਹਿੰਗਾਈ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦਿਆਂ ’ਤੇ ਸਰਕਾਰ ਵੱਲੋਂ ਕੀਤੇ ਵਾਅਦੇ ਅਜੇ ਵੀ ਅਧੂਰੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਕਈ ਗਾਰੰਟੀਆਂ ਦੇ ਕੇ ਉਨ੍ਹਾਂ ਦਾ ਭਰੋਸਾ ਜਿੱਤਿਆ, ਪਰ ਸੱਤਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਵਿੱਚੋਂ ਬਹੁਤ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਕਾਲੀ ਆਗੂ ਨੇ ਕਿਹਾ ਕਿ ਲੋਕਾਂ ਨੂੰ ਹੁਣ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਅਤੇ ਪੰਜਾਬ ਦੇ ਵਿਕਾਸ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਸਰਕਾਰ ਦੇ ਕੰਮਕਾਜ ਦਾ ਜਵਾਬ ਆਪਣੇ ਵੋਟ ਦੇ ਅਧਿਕਾਰ ਰਾਹੀਂ ਦੇਣਗੇ।