ਪੰਜਾਬ ਸਰਕਾਰ ਨੇ 4 ਸਾਲ ’ਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ : ਸੰਧਵਾਂ
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ’ਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ:ਸੰਧਵਾਂ
Publish Date: Sat, 07 Mar 2026 06:25 PM (IST)
Updated Date: Sun, 08 Mar 2026 04:12 AM (IST)

ਸਪੀਕਰ ਵਿਧਾਨ ਸਭਾ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਏ ਨਤਮਸਤਕ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ। ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ ਦਾ ਕੋਈ ਵੀ ਅਜਿਹਾ ਘਰ ਨਹੀਂ, ਜਿਸ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਾ ਮਿਲਿਆ ਹੋਵੇ। ਪੰਜਾਬ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ ਹੈ। ਪਿਛਲੇ ਚਾਰ ਸਾਲ ਸੂਬੇ ਦੇ ਇਤਿਹਾਸ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ ਜਿੰਨੇ ਵੀ ਫੈਸਲੇ ਲਏ ਹਨ, ਉਹ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਲਾਏ ਹਨ ਤੇ ਅੱਗੇ ਵੀ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲਏ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜਿੱਥੇ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ, ਉੱਥੇ ਸਮਾਗਮ ਵਿੱਚ ਪੁੱਜਣ ਲਈ ਸਮੁੱਚੀ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਘਨੌਰ ਗੁਰਲਾਲ ਸਿੰਘ ਘਨੌਰ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ ਹਾਜ਼ਰ ਸਨ।