ਨਾਗਰਿਕਾਂ ਨਾਲ ਹੋ ਰਹੇ ਅੱਤਿਆਚਾਰ ’ਤੇ ਪੰਜਾਬ ਸਰਕਾਰ ਜਵਾਬ ਦੇਵੇ:ਵਿਜੇ ਸਾਂਪਲਾ ਨਾਗਰਿਕਾਂ ਨਾਲ ਹੋ ਰਹੇ ਅੱਤਿਆਚਾਰ ’ਤੇ ਪੰਜਾਬ ਸਰਕਾਰ ਜਵਾਬ ਦੇਵੇ:ਵਿਜੇ ਸਾਂਪਲਾ
Publish Date: Sun, 13 Sep 2026 04:58 PM (IST)
Updated Date: Mon, 14 Sep 2026 04:03 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰਾਂ ਦੇ ਹੱਕ ਵਿੱਚ ਸਾਂਝਾ ਮੋਰਚਾ ਫਰੰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਵਾਸ ਦਾ ਘਿਰਾਓ ਕੀਤਾ ਗਿਆ। ਜਿਸ ਵਿੱਚ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਭਾਜਪਾ ਸ਼ਾਮਿਲ ਹੋਏ। ਇਸ ਮੌਕੇ ਵਿਜੈ ਸਾਂਪਲਾ ਨੇ ਪੀੜਤ ਪਰਿਵਾਰਾਂ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਸਾਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਭਾਜਪਾ ਦੀ ਪੂਰੀ ਇਕਜੁੱਟਤਾ ਅਤੇ ਸਮਰਥਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੋਹਨਜੀਤ ਸਿੰਘ ਮਾਮਲੇ ਵਿੱਚ ਨਿਰਪੱਖਤਾ ਯਕੀਨੀ ਬਣਾਉਣ ਲਈ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਰਾਜਨੀਤਿਕ ਜਾਂ ਪ੍ਰਸ਼ਾਸਨਿਕ ਦਬਾਅ ਦੀ ਸੰਭਾਵਨਾ ਨਾ ਰਹੇ। ਗੁਲਜ਼ਾਰ ਸਿੰਘ ਦੀ ਮੌਤ ਨੂੰ ਗੰਭੀਰ ਮਾਮਲਾ ਦੱਸਦਿਆਂ ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਜਨਤਕ ਤੌਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਉਠਾਇਆ ਸੀ। ਇਸ ਲਈ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਵੀ ਜਾਂਚ ਕਰਦਿਆਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਬਜਾਏ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਨੌਕਰੀ ਜਾਂ ਮੁਆਵਜ਼ਾ ਇਨਸਾਫ਼ ਦਾ ਬਦਲ ਨਹੀਂ ਹੋ ਸਕਦਾ। ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਕੌਣ ਹੈ। ਸਾਂਪਲਾ ਨੇ ਕਿਹਾ ਕਿ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਜ਼ਿਲ੍ਹਾ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਨੀਟਾ ਅਗਰਵਾਲ, ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਐਸਆਰ ਲੱਦੜ, ਸਾਬਕਾ ਸੂਬਾ ਸਕੱਤਰ ਭਾਜਪਾ ਅਮਨ ਪੂਨੀਆ ਮੌਜੂਦ ਸਨ।