- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ-ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਅਹਿਮ ਸਹੂਲਤਾਂ

ਜਸਵੀਰ ਸਿੰਘ ਫਰਵਾਲੀ, ਪੰਜਾਬੀ ਜਾਗਰਣ, ਸੰਦੌੜ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ, ਸਿੱਖਿਆ, ਬਿਜਲੀ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਜਿਸ ਦੇ ਨਾਲ -ਨਾਲ ਸਰਕਾਰ ਵੱਲੋਂ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾਕਟਰ ਹਰੀਪਾਲ ਸਿੰਘ ਕਸਬਾ ਭਰਾਲ ਅਤੇ ਕਰਮਜੀਤ ਸਿੰਘ ਕੁਠਾਲਾ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਨੇ ਸਾਂਝੇ ਬਿਆਨ ਵਿੱਚ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰਾਂ ਨੂੰ ਦਸ ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਜਿੱਥੇ ਵੱਡੀ ਰਾਹਤ ਮਿਲੀ ਹੈ , ਉੱਥੇ ਮਹਿੰਗੇ ਇਲਾਜ ਕਾਰਨ ਜਿਹੜੇ ਪਰਿਵਾਰ ਪਹਿਲਾਂ ਆਰਥਿਕ ਸੰਕਟ ਦਾ ਸਾਹਮਣਾ ਕਰਦੇ ਸਨ, ਉਨ੍ਹਾਂ ਲਈ ਅਜਿਹੀਆਂ ਸਿਹਤ ਸਹੂਲਤਾਂ ਬਹੁਤ ਮਹੱਤਵਪੂਰਨ ਹਨ। ਸਿਹਤ ਦੇ ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਇਮਾਰਤਾਂ, ਕਲਾਸ ਰੂਮਾਂ, ਖੇਡ ਸਹੂਲਤਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਵੱਡੇ ਪੱਧਰ