- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜਿਮੇਵਾਰ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਪੰਜਾਬ ’ਚ ਵੱਗ ਰਹੇ ਨਸ਼ਿਆਂ ਦੇ ਦਰਿਆਂ ਨੂੰ ਰੋਕਣ ਵਾਲੇ ਉਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਨਸ਼ਾਾ ਤਸਕਰਾਂ ਨੇ ਕਤਲ ਕਰ ਦਿੱਤਾ। ਇਸ ਕਤਲ ਲਈ ਮਿਸਲ ਸਤਲੁਜ ਨੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਮਿਸਲ ਸਤਲੁਜ ਵੱਲੋਂ ਬਿਆਨ ਜਾਰੀ ਕਰਦੇ ਹੋਏ ਮਨਜੀਤ ਸਿੰਘ ਚਾਹਲ ਅਤੇ ਮਿਸਲ ਸਤਲੁਜ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਸਾਂਝੇ ਬਿਆਨ ਰਾਹੀਂ ਪਰਵਿੰਦਰ ਸਿੰਘ ਦੇ ਕਤਲ ਲਈ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਕੀਤੀ। ਜਥੇਬੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ’ਚੋਂ ਸਰਕਾਰ ਬਨਣ ਤੋ ਬਾਅਦ 3 ਮਹੀਨੇ ਦੇ ਵਿੱਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਲੇਕਿਨ ਸਰਕਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਬੇਕਸੂਰ ਲੋਕਾਂ ਦੇ ਕਤਲ ਹੋ ਰਹੇ ਹਨ, ਇਸੇ ਤਰਾਂ ਬੀਤੇ ਦਿਨ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ। ਸਰਕਾਰ ਆਮ ਨਾਗਰਿਕਾਂ ਦੇ ਜਾਨ, ਮਾਲ ਦੀ ਰਾਖੀ ਕਰਨ ਵਿਚ ਅਸਫਲ ਸਿੱਧ ਹੋ ਰਹੀ ਹੈ। ਮਿਸਲ ਸਤਲੁਜ ਨੇ ਪੰਜਾਬ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਤੇ ਸਰਕਾਰ ਦਾ ਸਖਤ ਵਿਰੋਧ ਕਰਨ।